17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 12-03-2026
ਸਾਦਿਕ, 11 ਮਾਰਚ (ਆਰ. ਐਸ. ਧੁੰਨਾ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਸੋਨਾ ਬਰਾੜ ਦੀ ਅਗਵਾਈ ­'ਚ ਸਾਦਿਕ ਵਿਖੇ ਕੀਤੀ ਗਈ | ਜਿਸ ਵਿਚ ਗੁਰਬਖਸ਼ ਸਿੰਘ ਚੌਹਾਨ ਜਨਰਲ ਸੈਕਟਰੀ ਪੰਜਾਬ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਸ੍ਰੀ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਸਮਰਪਿਤ ਬਹਿਰਾਮ ਦੀ ਦਾਣਾ ਮੰਡੀ ਵਿਚ 15 ਮਾਰਚ ਨੂੰ ਕੀਤੀ ਜਾ ਰਹੀ ਸੱਤਾ ਪ੍ਰਾਪਤ ਕਰੋ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਵਰਕਰਾਂ ਨੂੰ ਵੱਡੇ ਇਕੱਠ ਦੇ ਰੂਪ ਵਿਚ ਬਹਿਰਾਮ ਦੀ ਦਾਣਾ ਮੰਡੀ ਵਿਚ ਪਹੁੰਚਣ ਦੀ ਅਪੀਲ ਕੀਤੀ | ਮੀਟਿੰਗ ਵਿਚ ਬਲਜੀਤ ਸਿੰਘ ਕੰਡਿਆਰਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਪਰਮਜੀਤ ਸਿੰਘ, ਛਿੰਦਰਪਾਲ ਸਿੰਘ, ਮਹਿੰਦਰ ਸਿੰਘ ਦੇ ਨਾਲ ਕਈ ਪਰਿਵਾਰਾਂ ਨੂੰ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਜਗਸੀਰ ਸਿੰਘ ਜੱਗਾ, ਦਰੋਗਾ ਸਿੰਘ ਖ਼ਾਲਸਾ, ਗੋਬਿੰਦ ਸਿੰਘ, ਹਰਜਿੰਦਰ ਸਿੰਘ ਪ੍ਰੇਮੀ, ਮਲਕੀਤ ਸਿੰਘ ਖ਼ਾਲਸਾ, ਮਹਿੰਦਰ ਸਿੰਘ, ਕੁਲਵੰਤ ਸਿੰਘ, ਤਰਸੇਮ ਸਿੰਘ, ਦਿਲਬਾਗ ਸਿੰਘ, ਲਛਮਣ ਸਿੰਘ ਆਰੇਵਾਲਾ, ਨਿਰਮਲ ਸਿੰਘ ਜ਼ਿਲ੍ਹਾ ਕਨਵੀਨਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਲੱਸਟਰ ਮੁੱਖ ਅਧਿਆਪਕ ਰਣਜੀਤ ਸਿੰਘ ਖੱਚੜਾਂ ਨੇ ਸਕੂਲ ਨੂੰ ਪਿ੍ੰਟਰ ਭੇਟ ਕੀਤਾ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਯੁਵਕ ਮੇਲੇ 'ਚ ਜਿੱਤੇ ਇਨਾਮ
Ad Position 24