ਫ਼ਰੀਦਕੋਟ, 11 ਮਾਰਚ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਵੱਖ-ਵੱਖ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਸੱਤ ਹਵਾਲਾਤੀਆਂ ਅਤੇ ਇਕ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਚਰਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਕਰਮਚਾਰੀਆਂ ਵਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਅਚਾਨਕ ਤਲਾਸ਼ੀ ਲਈ ਗਈ ਤਾਂ ਵੱਖ-ਵੱਖ ਮੋਬਾਈਲ ਫ਼ੋਨ ਬਰਾਮਦ ਹੋਏ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਕੰਵਲ ਸਿੰਘ ਪੁੱਤਰ ਸਤਪਾਲ ਸਿੰਘ, ਹਵਾਲਾਤੀ ਹਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ, ਹਵਾਲਾਤੀ ਰਾਹੁਲ ਪੁੱਤਰ ਰਾਜ ਸਿੰਘ, ਹਵਾਲਾਤੀ ਕਮਲਜੀਤ ਸਿੰਘ ਪੁੱਤਰ ਟਹਿਲ ਸਿੰਘ, ਹਵਾਲਾਤੀ ਗੁਰਜੰਟ ਸਿੰਘ ਪੁੱਤਰ ਬਲਦੇਵ ਸਿੰਘ, ਹਵਾਲਾਤੀ ਪਰਮਜੀਤ ਸਿੰਘ ਪੁੱਤਰ ਬਲਵੀਰ ਸਿੰਘ, ਹਵਾਲਾਤੀ ਹਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਕੈਦੀ ਜਸਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |