ਫ਼ਰੀਦਕੋਟ, 12 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਗੋਲੇਵਾਲਾ ਤੋਂ ਚੋਰਸਤਾ ਹਰਦਿਆਲੇਆਦਾ ਰੋਡ ਲੇੜੇ ਫ਼ਾਟਕ ਮੌਜੂਦ ਸਨ ਤਾਂ ਗੋਲੇਵਾਲੇ ਤਰਫ਼ੋਂ ਆ ਰਹੇ ਜੋਗਰਾਜ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਭਾਣਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 20 ਪਾਬੰਦੀਸ਼ੁਦਾ ਨਸ਼ੇ ਦੀਆਂ ਚਿੱਟੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |