24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬਾਬਾ ਫ਼ਰੀਦ ਪਬਲਿਕ ਸਕੂਲ ਦੀਆਂ ਕਿਤਾਬਾਂ 'ਤੇ 30 ਪ੍ਰਤੀਸ਼ਤ ਛੋਟ ਦਾ ਐਲਾਨ

Ad Position 21
No active advertisement
ਅਜੀਤ ਡੈਸਕ 13-03-2026
ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਵਲੋਂ ਸੈਸ਼ਨ 2026-27 ਲਈ ਵਿਦਿਆਰਥੀਆਂ ਦੀਆਂ ਹਰ ਜਮਾਤ ਦੀਆਂ ਕਿਤਾਬਾਂ ਸ਼ਹਿਰ ਦੀਆਂ ਸਾਰੀਆਂ ਕਿਤਾਬਾਂ ਵਾਲੀਆਂ ਦੁਕਾਨਾਂ 'ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ | ਸਕੂਲ ਪ੍ਰਬੰਧਕਾਂ ਨੇ ਮਾਪਿਆਂ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਬਾਬਾ ਫ਼ਰੀਦ ਪਬਲਿਕ ਸਕੂਲ 'ਚ ਲੱਗੀਆਂ ਕਿਤਾਬਾਂ 'ਤੇ ਸਾਰੇ ਮਾਪਿਆਂ ਨੂੰ 30 ਪ੍ਰਤੀਸ਼ਤ ਤੱਕ ਦਾ ਵਿਸ਼ੇਸ਼ ਛੋਟ ਦਿੱਤੀ ਜਾਵੇਗੀ ਤਾਂ ਜੋ ਮਾਪਿਆਂ ਨੂੰ ਕਿਤਾਬਾਂ ਖ਼ਰੀਦਣ ਵਿਚ ਆਰਥਿਕ ਰਾਹਤ ਮਿਲ ਸਕੇ | ਇਹ ਜਾਣਕਾਰੀ ਬਾਬਾ ਫ਼ਰੀਦ ਪਬਲਿਕ ਸਕੂਲ ਦੀ ਕਾਰਜਕਾਰੀ ਪਿ੍ੰਸੀਪਲ ਸੁਖਦੀਪ ਕੌਰ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀ ਹਮੇਸ਼ਾ ਵਿਦਿਆਰਥੀਆਂ ਤੇ ਮਾਪਿਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖ ਕੇ ਫ਼ੈਸਲੇ ਲੈਂਦੀ ਹੈ | ਉਨ੍ਹਾਂ ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਦੀ ਰਹਿਨੁਮਾਈ ਹੇਠ ਮਾਪਿਆਂ ਲਈ ਇਹ ਵਿਸ਼ੇਸ਼ ਸੁਵਿਧਾ ਮੁਹੱਈਆ ਕਰਵਾਈ ਗਈ ਹੈ | ਸਕੂਲ ਪ੍ਰਬੰਧਕਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਲੋੜੀਂਦੀਆਂ ਕਿਤਾਬਾਂ ਸ਼ਹਿਰ ਦੀ ਕਿਸੇ ਵੀ ਕਿਤਾਬਾਂ ਦੀ ਦੁਕਾਨ ਤੋਂ ਡਿਸਕਾਊਾਟ ਸਮੇਤ ਖ਼ਰੀਦ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਬਾਜਾਖਾਨਾ ਪੁਲਿਸ ਨੇ ਮਨਪ੍ਰੀਤ ਕੌਰ ਦੇ ਕਤਲ ਦੀ ਗੁੱਥੀ ਸੁਲਝਾਈ ਅਗਲੀ ਖ਼ਬਰ ਰੇਲਵੇ ਲਾਈਨ ਤੋਂ ਅਣਪਛਾਤੀ ਨੌਜਵਾਨ ਦੀ ਲਾਸ਼ ਮਿਲੀ
Ad Position 24