24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜ਼ਿਲ੍ਹਾ ਪ੍ਰਸ਼ਾਸਨ ਔਰਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ-ਡੀ.ਸੀ.

Ad Position 21
No active advertisement
ਅਜੀਤ ਡੈਸਕ 13-03-2026
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਪੰਜਾਬ ਸਰਕਾਰ ਮਹਿਲਾ ਉਦਮੀ ਸਨਮਾਨ 2026 ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਉਦਮੀਆਂ ਦੇ ਸਨਮਾਨ ਲਈ 'ਆਪਣਾ ਕਾਰੋਬਾਰ, ਆਪਣੀ ਪਹਿਚਾਣ' ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਜ਼ਿਲ੍ਹਾ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਵੱਖ-ਵੱਖ ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਤੇ ਉਨ੍ਹਾਂ ਨੂੰ ਸਰਕਾਰ ਵਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੀਆਂ ਔਰਤਾਂ ਸਵੈ ਸਹਾਇਤਾ ਗਰੁੱਪਾਂ ਰਾਹੀਂ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਰਹੀਆਂ ਹਨ | ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚਲਾਏ ਜਾਂਦੇ ਸਵੈ ਸਹਾਇਤਾ ਗਰੁੱਪਾਂ ਨਾਲ ਜੁੜ ਕੇ ਇਹ ਔਰਤਾਂ ਨਾ ਕੇਵਲ ਆਪਣੇ ਪਰਿਵਾਰ ਦੀ ਆਮਦਨ ਵਿਚ ਯੋਗਦਾਨ ਪਾ ਰਹੀਆਂ ਹਨ, ਸਗੋਂ ਸੂਬੇ ਦੀ ਆਰਥਿਕਤਾ ਵਿਚ ਵੀ ਯੋਗਦਾਨ ਪਾ ਰਹੀਆਂ ਹਨ | ਇਸ ਮੌਕੇ ਉਨ੍ਹਾਂ ਮਹਿਲਾ ਉਦਮੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਔਰਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਮਦਦ ਕਰੇਗਾ | ਸਮਾਗਮ ਵਿਚ ਸਵੈ ਸਹਾਇਤਾ ਗਰੁੱਪਾਂ ਨਾਲ ਸੰਬੰਧਿਤ ਔਰਤਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ |
ਸਮਾਗਮ ਦੌਰਾਨ ਮਹਿਲਾ ਸਸ਼ਕਤੀਕਰਨ, ਆਤਮ-ਨਿਰਭਰਤਾ ਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਪ੍ਰੋਗਰਾਮ ਦੌਰਾਨ ਵੱਖ-ਵੱਖ ਬਲਾਕਾਂ ਨਾਲ ਸੰਬੰਧਿਤ 100 ਸਫ਼ਲ ਮਹਿਲਾ ਉਦਮੀਆਂ ਨੂੰ ਸਰਟੀਫ਼ਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਬੀ.ਡੀ.ਪੀ.ਓ. ਸ੍ਰੀ ਮੁਕਤਸਰ ਸਾਹਿਬ ਬੋਹੜ ਸਿੰਘ, ਬੀ.ਡੀ.ਪੀ.ਓ. ਗਿੱਦੜਬਾਹਾ ਮਨਜੋਤ ਸਿੰਘ ਸੋਢੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਰਮਨੀਕ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚਰਨਜੀਤ ਸਿੰਘ ਧਾਲੀਵਾਲ, ਸੋਸ਼ਲ ਸਿੱਖਿਆ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਜ਼ੋਨ ਇੰਚਾਰਜ ਜਸਵਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਕੌਰ, ਐੱਮ.ਸੀ. ਇੰਦਰਜੀਤ ਕੌਰ, ਹਲਕਾ ਕੋਆਰਡੀਨੇਟਰ ਮਨਜੀਤ ਕੌਰ, ਜੋਨੀ ਕੁਮਾਰ ਐੱਮ.ਆਈ.ਐੱਸ., ਸਵਰਨਜੀਤ ਸਿੰਘ ਬੀ.ਪੀ.ਐੱਮ., ਕਲੱਸਟਰ ਕੋਆਰਡੀਨੇਟਰ ਸ਼ਿਵਰਾਜ ਸਿੰਘ, ਧਰਮਵੀਰ ਸਿੰਘ, ਅਮਨਦੀਪ ਕੌਰ ਆਗਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ ਭਰ 'ਚ 20 ਨਾਕੇ ਲਗਾ ਕੇ ਚਲਾਇਆ ਵਿਸ਼ੇਸ਼ ਸਰਚ ਅਭਿਆਨ
Ad Position 24