24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮਾਊਾਟ ਲਿਟਰਾ ਜ਼ੀ ਸਕੂਲ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 13-03-2026
ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸਾਹਿਤ ਕਰਨ ਲਈ 'ਨਸ਼ਾ ਮੁਕਤ ਜੀਵਨ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਸੋਨੀਆ ਸ਼ਰਮਾ ਤੇ ਈਸ਼ਾਨ ਦੀ ਅਗਵਾਈ 'ਚ ਕਰਵਾਇਆ ਗਿਆ | ਸੈਮੀਨਾਰ 'ਚ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸੈਮੀਨਾਰ 'ਚ ਵਿਦਿਆਰਥੀਆਂ ਨੂੰ ਨਸ਼ੇ ਦੇ ਖ਼ਤਰਿਆਂ, ਇਸਦੇ ਸਮਾਜਿਕ ਤੇ ਸਰੀਰਕ ਪ੍ਰਭਾਵਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ | ਵਿਦਿਆਰਥੀਆਂ ਵਲੋਂ ਸ਼ਹਿਰ 'ਚ ਇਕ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਰਾਹੀਂ ਵਿਦਿਆਰਥੀਆਂ ਨੇ ਨਸ਼ੇ ਦੀ ਲਤ ਬਾਰੇ ਜਾਗਰੂਕਤਾ ਪੈਦਾ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਤੋਂ ਪਰਹੇਜ਼ ਕਰਨ ਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਕੀਤੀ | ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਤੇ ਪਿ੍ੰਸੀਪਲ ਰਜਨੀ ਠਾਕੁਰ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਖ਼ਤਰਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਪ੍ਰਣ ਲਿਆ ਤੇ ਸਾਰਿਆਂ ਨੂੰ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੁੱਤ-ਨੂੰਹ ਦੇ ਪੱਕੇ ਹੋਣ ਦੀ ਖੁਸ਼ੀ 'ਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੀਆਂ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਔਰਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ-ਡੀ.ਸੀ.
Ad Position 24