24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪੁੱਤ-ਨੂੰਹ ਦੇ ਪੱਕੇ ਹੋਣ ਦੀ ਖੁਸ਼ੀ 'ਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੀਆਂ

Ad Position 21
No active advertisement
13-03-2026
ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਰਵੀਦੀਪ ਸਿੰਘ ਪੁੱਤਰ ਸਵ. ਹਾਕਮ ਸਿੰਘ ਵਾਸੀ ਪਿੰਡ ਮੰਡ ਵਾਲਾ ਨੇ ਆਪਣੀ ਪਤਨੀ ਸਮੇਤ ਕੈਨੇਡਾ ਵਿਚ ਪੀ.ਆਰ ਹੋਣ ਦੀ ਖ਼ੁਸੀ 'ਚ ਸਰਕਾਰੀ ਪ੍ਰਾਇਮਰੀ ਸਕੂਲ ਮੰਡ ਵਾਲਾ ਦੇ 75 ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ | ਇਹ ਸਮੱਗਰੀ ਉਨ੍ਹਾਂ ਦੀ ਸਤਿਕਾਰਤ ਮਾਤਾ ਰਾਜ ਕੌਰ ਨੇ ਸਕੂਲ ਵਿਚ ਪੁੱਜ ਕੇ ਵੰਡੀ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੇ ਕਿਹਾ ਕਿ ਸਾਨੂੰ ਆਪਣੀ ਹਰ ਖੁਸ਼ੀ ਦੇ ਮੌਕੇ ਅਜਿਹੇ ਕਾਰਜ ਕਰਨੇ ਚਾਹੀਦੇ ਹਨ, ਜਿਸ ਨਾਲ ਅਸੀਂ ਦੂਜਿਆਂ ਨੂੰ ਖੁਸ਼ੀ ਦੇ ਸਕੀਏ | ਉਨ੍ਹਾਂ ਮਾਤਾ ਰਾਜ ਕੌਰ ਦੇ ਪਰਿਵਾਰ ਦੇ ਇਸ ਉੱਦਮ ਦੀ ਭਰਵੀਂ ਸ਼ਲਾਘਾ ਕਰਦਿਆਂ ਵਧਾਈ ਦਿੱਤੀ | ਇਸ ਮੌਕੇ ਬਲਵਿੰਦਰ ਸਿੰਘ ਮੰਡ, ਬਸੰਤ ਸਿੰਘ, ਕਰਮਜੀਤ ਕੌਰ, ਜਸਵਿੰਦਰ ਕੌਰ, ਪ੍ਰਕਾਸ਼ ਕੌਰ, ਸਰਬਜੀਤ ਕੌਰ ਅਤੇ ਅਰਸ਼ਦੀਪ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਕੂਲ ਮੁਖੀ ਪਰਮਜੀਤ ਕੌਰ ਤੇ ਸਕੂਲ ਸਟਾਫ਼ ਨੇ ਉਕਤ ਪਰਿਵਾਰ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਨੀਤੀਆਂ ਨਿੰਦਣਯੋਗ-ਕੋਟਲੀ ਦੇਵਨ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ
Ad Position 24