24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕੇਂਦਰ ਸਰਕਾਰ ਦੀਆਂ ਨੀਤੀਆਂ ਨਿੰਦਣਯੋਗ-ਕੋਟਲੀ ਦੇਵਨ

Ad Position 21
No active advertisement
ਅਜੀਤ ਡੈਸਕ 13-03-2026
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਨਿੰਦਣਯੋਗ ਹਨ | ਵੱਖ-ਵੱਖ ਤਰ੍ਹਾਂ ਦੇ ਨਵੇਂ ਬਿੱਲ ਲਿਆ ਰਹੀ ਕੇਂਦਰ ਸਰਕਾਰ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਵਿਖੇ ਵੱਡੀ ਕਾਨਫ਼ਰੰਸ ਕਰਕੇ ਬਿਗਲ ਵਜਾਇਆ ਗਿਆ ਹੈ ਤੇ ਅੱਗੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ ਸਮੇਤ ਹੋਰ ਅਜਿਹੇ ਬਿੱਲ ਲਿਆਂਦੇ ਜਾ ਰਹੇ ਹਨ, ਜੋ ਕਿਸਾਨ, ਮਜ਼ਦੂਰ ਮੁਲਾਜ਼ਮ ਤੇ ਲੋਕ ਵਿਰੋਧੀ ਹਨ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਦਾ ਸਖ਼ਤ ਵਿਰੋਧ ਕਰੇਗਾ ਤੇ ਵਿਰੋਧੀ ਬਿਲਾਂ ਨੂੰ ਪਾਸ ਹੋਣ ਤੋਂ ਰੋਕਣ ਲਈ ਡੱਟ ਕੇ ਵਿਰੋਧ ਕਰੇਗਾ | ਉਨ੍ਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਮਹਾਂ ਪੰਚਾਇਤ ਵਿਚ ਸ਼ਾਮਿਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ 'ਗੁਰੂ ਮਾਨਿਓ ਗ੍ਰੰਥ ਚੇਤਨਾ' ਸਮਾਗਮ ਕਰਵਾਇਆ ਅਗਲੀ ਖ਼ਬਰ ਪੁੱਤ-ਨੂੰਹ ਦੇ ਪੱਕੇ ਹੋਣ ਦੀ ਖੁਸ਼ੀ 'ਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੀਆਂ
Ad Position 24