24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗਿੱਦੜਬਾਹਾ ਵਿਖੇ 'ਗੁਰੂ ਮਾਨਿਓ ਗ੍ਰੰਥ ਚੇਤਨਾ' ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 13-03-2026
ਗਿੱਦੜਬਾਹਾ, 12 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਗਿੱਦੜਬਾਹਾ ਤੇ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਭਾਰੂ ਰੋਡ ਸਥਿਤ ਨਵੀਂ ਅਨਾਜ ਮੰਡੀ ਗਿੱਦੜਬਾਹਾ ਵਿਖੇ ਤਿੰਨ ਰੋਜ਼ਾ 'ਗੁਰੂ ਮਾਨਿਓ ਗ੍ਰੰਥ ਚੇਤਨਾ' ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਨਹਿਰੀ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਸਨ | ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ ਅਤੇ ਗੁਰੂ ਚਰਨਾਂ ਵਿਚ ਨਤਮਸਤਕ ਹੁੰਦਿਆਂ ਅਰਦਾਸ ਕੀਤੀ ਤੇ ਗੁਰਬਾਣੀ ਵਿਚਾਰਾਂ ਦਾ ਆਨੰਦ ਲਿਆ | ਧਾਰਮਿਕ ਸਮਾਗਮ ਦੇ ਦੂਜੇ ਦਿਨ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲੇ ਨੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਦੀ ਵਿਆਖਿਆ ਕਰਦਿਆਂ ਜਿੱਥੇ ਸਾਧ ਸੰਗਤ ਨੂੰ ਨਿਹਾਲ ਕੀਤਾ, ਉੱਥੇ ਹੀ ਉਨ੍ਹਾਂ ਨੂੰ ਗੁਰਮਤਿ ਜੀਵਨ ਨਾਲ ਜੁੜਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਭਾਈ ਰਣਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਕਠੋਰ ਚਿੱਤ ਵਾਲਾ ਸਤਿਗੁਰ ਦੇ ਨੇੜੇ ਨਹੀਂ ਹੋ ਸਕਦਾ | ਉਨ੍ਹਾਂ ਕਿਹਾ ਕਿ ਕਠੋਰ ਹੋਇਆ ਵਿਅਕਤੀ ਦੂਜਿਆਂ ਨੂੰ ਤਕਲੀਫ਼ ਦੇਣ ਦੇ ਨਾਲ-ਨਾਲ ਖ਼ੁਦ ਵੀ ਤਕਲੀਫ਼ ਵਿਚ ਰਹਿੰਦਾ ਹੈ | ਇਸ ਲਈ ਕੋਮਲ ਚਿੱਤ ਹੀ ਸਾਰਿਆਂ ਨੂੰ ਪ੍ਰੇਮ ਕਰਦਾ ਹੈ ਅਤੇ ਸਤਿਗੁਰ ਦੇ ਨੇੜੇ ਆਉਂਦਾ ਹੈ | ਧਾਰਮਿਕ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸਾਧ ਸੰਗਤ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਤੇਜ਼ ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਨੀਤੀਆਂ ਨਿੰਦਣਯੋਗ-ਕੋਟਲੀ ਦੇਵਨ
Ad Position 24