24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪੁਲਿਸ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਤੇਜ਼

Ad Position 21
No active advertisement
ਅਜੀਤ ਡੈਸਕ 13-03-2026
• 24 ਘੰਟਿਆਂ 'ਚ ਕੀਤੇ 215 ਚਲਾਨ, ਬਿਨ੍ਹਾਂ ਨੰਬਰ ਪਲੇਟਾਂ ਵਾਲੇ 17 ਵਾਹਨ ਬੰਦ
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਤਹਿਤ ਰਾਜੇਸ਼ ਠਾਕੁਰ ਡੀ.ਐੱਸ.ਪੀ. ਟ੍ਰੈਫ਼ਿਕ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਟ੍ਰੈਫ਼ਿਕ ਨਾਕਾਬੰਦੀ ਕੀਤੀ ਗਈ ਤੇ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਪੁਲਿਸ ਟੀਮਾਂ ਵਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਵੀ ਕੀਤੀ ਗਈ ਤੇ ਲੋਕਾਂ ਨੂੰ ਸੁਰੱਖਿਅਤ ਡਰਾਈਵਿੰਗ ਲਈ ਜਾਗਰੂਕ ਕੀਤਾ ਗਿਆ |
ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਦੇ ਬਾਵਜੂਦ ਵੀ ਜਿਹੜੇ ਵਾਹਨ ਚਾਲਕ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਜਾਂ ਜਿਨ੍ਹਾਂ ਕੋਲ ਵਾਹਨਾਂ ਦੇ ਪੂਰੇ ਦਸਤਾਵੇਜ਼ ਮੌਜੂਦ ਨਹੀਂ ਸਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ | ਪਿਛਲੇ 24 ਘੰਟਿਆਂ ਦੌਰਾਨ ਕੁੱਲ 215 ਵਾਹਨਾਂ ਦੇ ਚਲਾਨ ਕੀਤੇ ਗਏ, ਜਦਕਿ 17 ਵਾਹਨਾਂ ਨੂੰ ਦਸਤਾਵੇਜ਼ ਤੇ ਨੰਬਰ ਪਲੇਟ ਨਾ ਹੋਣ ਕਾਰਨ ਇੰਪਾਊਾਡ (ਬੰਦ) ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ ਅਗਲੀ ਖ਼ਬਰ ਗਿੱਦੜਬਾਹਾ ਵਿਖੇ 'ਗੁਰੂ ਮਾਨਿਓ ਗ੍ਰੰਥ ਚੇਤਨਾ' ਸਮਾਗਮ ਕਰਵਾਇਆ
Ad Position 24