ਸ਼੍ਰੋਮਣੀ ਅਕਾਲੀ ਦਲ ਨੇ 'ਪੰਜਾਬ ਬਚਾਓ' ਵਿਸ਼ਾਲ ਰੈਲੀ ਸੰਬੰਧੀ ਸਟਿੱਕਰ ਮੁਹਿੰਮ ਕੀਤੀ ਸ਼ੁਰੂ
ਅਜੀਤ ਡੈਸਕ
13-03-2026
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਵਿਸ਼ਾਲ ਇਕੱਤਰਤਾ ਦੌਰਾਨ ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵਰਕਰਾਂ ਦੀਆਂ ਗੱਡੀਆਂ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 6 ਅਪ੍ਰੈਲ ਨੂੰ ਹੋ ਰਹੀ 'ਪੰਜਾਬ ਬਚਾਓ' ਵਿਸ਼ਾਲ ਰੈਲੀ ਦੇ ਸੰਬੰਧ ਵਿਚ ਸਟਿੱਕਰ ਲਗਾਏ ਤੇ ਵੱਧ ਤੋਂ ਵੱਧ ਇਸ ਰੈਲੀ ਵਿਚ ਇਕੱਠ ਆਉਣ ਲਈ ਵਰਕਰਾਂ ਨੂੰ ਪ੍ਰਚਾਰ ਕਰਨ ਲਈ ਕਿਹਾ | ਸ. ਬਰਕੰਦੀ ਨੇ ਕਿਹਾ ਕਿ ਇਸ ਰੈਲੀ ਦੀ ਕਾਮਯਾਬੀ ਲਈ ਉਹ 13 ਮਾਰਚ ਤੋਂ ਵੱਖ-ਵੱਖ ਪਿੰਡਾਂ ਦਾ ਦੌਰਾ ਸ਼ੁਰੂ ਕਰ ਰਹੇ ਹਨ ਅਤੇ ਰੈਲੀ ਵਿਚ ਆਉਣ ਲਈ ਲੋਕਾਂ ਨੂੰ ਲਾਮਬੰਦ ਕਰਨਗੇ | ਇਸ ਮੁਹਿੰਮ ਦੀ ਸ਼ੁਰੂਆਤ ਸਮੇਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਮੜ੍ਹਮੱਲੂ ਸਾਬਕਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ, ਵਰਕਿੰਗ ਕਮੇਟੀ ਮੈਂਬਰ ਤੇ ਸੂਬਾ ਡੇਲੀਗੇਟ ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਸੀਨੀਅਰ ਆਗੂ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਜਗਵੰਤ ਸਿੰਘ ਲੰਬੀਢਾਬ, ਪਰਮਵੀਰ ਸਿੰਘ ਭੰਡਾਰੀ, ਸਾਬਕਾ ਸਰਪੰਚ ਗੁਰਬਾਜ ਸਿੰਘ ਮੜ੍ਹਮੱਲੂ, ਸਾਬਕਾ ਸਰਪੰਚ ਚਰਨਜੀਤ ਸਿੰਘ ਸੱਕਾਂਵਾਲੀ, ਜਗਜੀਤ ਸਿੰਘ ਬਰਾੜ ਝੁੱਗੇ ਰਣਜੀਤਗੜ੍ਹ ਕਾਉਣੀ ਵਾਲੇ, ਗੁਰਲਾਲ ਸਿੰਘ ਬਰਾੜ ਉਦੇਕਰਨ ਆਦਿ ਹਾਜ਼ਰ ਸਨ |