ਫ਼ਰੀਦਕੋਟ, 12 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਇੰਦਰਪਾਲ ਸਿੰਘ ਉਰਫ਼ ਇੰਦਰ ਪੁੱਤਰ ਸ਼ਿਵਰਾਜ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਮਿਲਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |