25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਦੀ ਜ਼ਿਲ੍ਹਾ ਪੱਧਰੀ ਚੋਣ

Ad Position 21
No active advertisement
ਅਜੀਤ ਡੈਸਕ 13-03-2026
ਮਲੋਟ, 12 ਮਾਰਚ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਦੀ ਮੀਟਿੰਗ ਪਿੰਡ ਮਿੱਡਾ ਵਿਖੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਪ੍ਰਧਾਨਗੀ ਹੋਈ ਜਿਸ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕਮੇਟੀ ਦਾ ਗਠਨ ਕੀਤਾ ਗਿਆ | ਚੋਣ 'ਚ ਬਲਜਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਕੁਲਦੀਪ ਸਿੰਘ ਕੱਟਿਆਂਵਾਲੀ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਸ਼ਾਮ ਖੇੜਾ ਨੂੰ ਮੀਤ ਪ੍ਰਧਾਨ, ਜਗੀਰ ਸਿੰਘ ਮੋਹਲਾ ਨੂੰ ਮੀਤ ਪ੍ਰਧਾਨ, ਅੰਗਰੇਜ਼ ਸਿੰਘ ਪੰਨੀਵਾਲਾ ਨੂੰ ਮੀਤ ਪ੍ਰਧਾਨ, ਸੁਖਚੈਨ ਸਿੰਘ ਮਿੱਡਾ ਨੂੰ ਖਜ਼ਾਨਚੀ, ਅਮਰਜੀਤ ਸਿੰਘ ਸਰਪੰਚ ਨੂੰ ਸਕੱਤਰ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਕੁਲਦੀਪ ਸਿੰਘ ਫ਼ਕਰਸਰ ਪ੍ਰਚਾਰ ਸਕੱਤਰ, ਕੁਲਵਿੰਦਰ ਸਿੰਘ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਮੀਡੀਆ ਇੰਚਾਰਜ ਬਣਾਇਆ ਗਿਆ ਹੈ | ਇਸ ਮੌਕੇ ਜਸਪਾਲ ਸਿੰਘ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਯੂਥ ਵਿੰਗ ਦਾ ਪ੍ਰਧਾਨ ਬਣਾਇਆ ਗਿਆ | ਬਲਾਕ ਲੰਬੀ ਦੀ ਹੋਈ ਚੋਣ ਵਿਚ ਸੱਜਣ ਸਿੰਘ ਕੰਦੂ ਖੇੜਾ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ ਜਦਕਿ ਅਰਸ਼ਦੀਪ ਸਿੰਘ ਸ਼ੇਰਾਂਵਾਲੀ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਹਨ | ਬਲਾਕ ਗਿੱਦੜਬਾਹਾ ਦੀ ਹੋਈ ਚੋਣ ਵਿਚ ਬਲਜੀਤ ਸਿੰਘ ਫਕਰਸਰ ਨੂੰ ਬਲਾਕ ਪ੍ਰਧਾਨ ਨਾਮਜਦ ਕੀਤਾ ਗਿਆ ਹੈ | ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਸੂਬਾ ਮੀਤ ਪ੍ਰਧਾਨ ਭਗਵੰਤ ਸਿੰਘ ਮਿੱਡਾ, ਮੁੱਖ ਬੁਲਾਰਾ ਕੁਲਦੀਪ ਸਿੰਘ ਸ਼ੇਰਗੜ੍ਹ ਤੇ ਹੋਰ ਆਗੂਆਂ ਨੇ ਇਨ੍ਹਾਂ ਅਹੁਦੇਦਾਰਾਂ ਤੋਂ ਉਮੀਦ ਕੀਤੀ ਕਿ ਮਿਹਨਤ ਕਰਕੇ ਜਥੇਬੰਦੀ ਨੂੰ ਹੋਰ ਅੱਗੇ ਲੈ ਕੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿੱਦਿਅਕ ਸੰਸਥਾਵਾਂ 'ਚ ਜਾਗਰੂਕਤਾ ਗਤੀਵਿਧੀਆਂ ਜਾਰੀ ਅਗਲੀ ਖ਼ਬਰ ਦਾਣਾ ਮੰਡੀ ਮਲੋਟ ਵਿਖੇ ਮਜ਼ਦੂਰਾਂ ਲਈ ਆਰਾਮ ਘਰ ਬਣਾਉਣ ਲਈ ਮੰਗ-ਪੱਤਰ ਸੌਂਪਿਆ
Ad Position 24