'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿੱਦਿਅਕ ਸੰਸਥਾਵਾਂ 'ਚ ਜਾਗਰੂਕਤਾ ਗਤੀਵਿਧੀਆਂ ਜਾਰੀ
ਅਜੀਤ ਡੈਸਕ
13-03-2026
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਵੱਖ-ਵੱਖ ਐੱਨ.ਜੀ.ਓਜ਼. ਦੇ ਸਹਿਯੋਗ ਨਾਲ ਵਿਦਿਅਕ ਸੰਸਥਾਵਾਂ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਅੱਜ 'ਜ਼ਿੰਦਗੀ ਜਿੰਦਾਬਾਦ-ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ' ਮੁਹਿੰਮ ਅਧੀਨ ਦਸਮੇਸ਼ ਖ਼ਾਲਸਾ ਕਾਲਜ ਤੇ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥੀਆਂ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਨੁਕਸਾਨਾਂ ਤੇ ਸਮਾਜ 'ਤੇ ਪੈ ਰਹੇ ਉਸ ਦੇ ਗੰਭੀਰ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਸਫ਼ਲ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ |
ਇਸ ਮੌਕੇ ਗੁਰਨਿਸ਼ਾਨ ਸਿੰਘ ਹੇਅਰ ਪ੍ਰਧਾਨ ਦਸਮੇਸ਼ ਹਰਿਆਵਲ ਲਹਿਰ, ਐਡਵੋਕੇਟ ਨਰਵੀਰ ਸਿੰਘ ਗਿੱਲ ਜ਼ਿਲ੍ਹਾ ਆਰਗੀਨਾਈਜ਼ਰ, ਜਸਪਾਲ ਸਿੰਘ (ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ), ਵਰਜਿੰਦਰ ਸਿੰਘ, ਮਨੀਸ਼ ਕੁਮਾਰ ਜਿੰਦਲ ਡਾਇਰੈਕਟਰ ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ, ਡਾ. ਰਾਜਵਿੰਦਰ ਸਿੰਘ ਗਿੱਲ ਦਸਮੇਸ਼ ਖ਼ਾਲਸਾ ਕਾਲਜ ਪਿ੍ੰਸੀਪਲ, ਡਾ. ਨਰੇਸ਼ ਪਰੂਥੀ ਚੇਅਰਮੈਨ ਮਾਨਵਤਾ ਸੇਵਾ ਆਸ਼ਰਮ, ਬੂਟਾ ਰਾਮ ਆਦਿ ਹਾਜ਼ਰ ਸਨ |