25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਆਈ. ਜੀ. ਫ਼ਰੀਦਕੋਟ ਰੇਂਜ ਤੇ ਐਸ. ਐਸ. ਪੀ. ਵਲੋਂ ਸਪੈਸ਼ਲ ਨਾਕਾਬੰਦੀ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 13-03-2026
ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ 'ਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਪੈਸ਼ਲ ਨਾਕਾਬੰਦੀਆਂ ਕਰਕੇ ਸ਼ੱਕੀ ਅਨਸਰਾਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਿਲਾਂਬਰੀ ਜਗਦਲੇ ਆਈ.ਜੀ ਫ਼ਰੀਦਕੋਟ ਰੇਂਜ ਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਨਾਕਿਆਂ ਤੇ ਪੈਟਰੋਲਿੰਗ ਪਾਰਟੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਥਾਣਿਆਂ ਦਾ ਵੀ ਮੁਆਇਨਾ ਕੀਤਾ ਗਿਆ | ਉਨ੍ਹਾਂ ਡਿਊਟੀ 'ਤੇ ਹਾਜ਼ਰ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਸਬੰਧੀ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ | ਨਿਲਾਂਬਰੀ ਜਗਦਲੇ ਆਈ.ਜੀ ਫ਼ਰੀਦਕੋਟ ਰੇਂਜ ਨੇ ਨਾਕਿਆਂ 'ਤੇ ਮੌਜੂਦ ਪੁਲਿਸ ਕਰਮਚਾਰੀਆਂ ਦੇ ਕੰਮ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਤੇ ਉਨ੍ਹਾਂ ਨੂੰ ਪੇਸ਼ੇਵਰ ਮਿਆਰ ਬਣਾਈ ਰੱਖਣ ਲਈ ਹਦਾਇਤ ਵੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਨੂੰ 3 ਭਾਗਾਂ ਵਿਚ ਵੰਡਿਆਂ ਗਿਆ ਹੈ, ਜਿਸ ਤਹਿਤ ਫ਼ਰੀਦਕੋਟ ਜ਼ਿਲ੍ਹੇ ਅੰਦਰ 9 ਸਟੈਟਿਕ ਨਾਕੇ ਲਗਾਏ ਗਏ ਹਨ | ਇਸ ਚੈਕਿੰਗ ਦਾ ਮੁੱਖ ਮਕਸਦ ਕਿਸੇ ਵੀ ਅਪਰਾਧਿਕ ਅਨਸਰਾਂ ਦੀ ਮੂਵਮੈਂਟ ਦੀ ਮੁਕੰਮਲ ਰੋਕਥਾਮ ਕਰਨਾ ਹੈ | ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਮੌਜੂਦ ਪੀ.ਸੀ.ਆਰ ਟੀਮਾਂ, ਪੈਟਰੋਲਿੰਗ ਪਾਰਟੀਆਂ, ਥਾਣਿਆਂ ਦੇ ਵਾਹਨਾਂ ਸਮੇਤ ਲਗਾਤਾਰ ਗਸ਼ਤ ਕੀਤੀ ਜਾਵੇਗੀ | ਜਿਨ੍ਹਾਂ ਦੀ ਚੈਕਿੰਗ ਸੀਨੀਅਰ ਪੁਲਿਸ ਅਧਿਕਾਰੀਆ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੋ ਦਿਨਾਂ ਤੋਂ ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ 'ਚ ਹਾਹਾਕਾਰ ਮੱਚੀ
Ad Position 24