25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਨ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 13-03-2026
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-'ਜ਼ਿੰਦਗੀ ਜਿੰਦਾਬਾਦ-ਨਸ਼ੇ ਨੂੰ ਨਾਂਹ ਜ਼ਿੰਦਗੀ ਨੂੰ ਹਾਂ' ਮੁਹਿੰਮ ਤਹਿਤ ਡਾਇਟ ਬਰਕੰਦੀ ਤੇ ਸੰਤ ਸਹਾਰਾ ਨਰਸਿੰਗ ਇੰਸਟੀਚਿਊਟ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਿਆਰਥੀਆਂ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਭਾਸ਼ਣ ਮੁਕਾਬਲਿਆਂ 'ਚ ਡਾਇਟ ਬਰਕੰਦੀ ਦੇ ਡੀ.ਐੱਲ.ਐੱਡ. ਸੈਸ਼ਨ 2025-27 ਦੇ ਸਿਖਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਪਹਿਲਾ ਸਥਾਨ ਟੀਨਾ, ਦੂਜਾ ਸਥਾਨ ਸ਼ਰਨਦੀਪ ਕੌਰ ਤੇ ਤੀਜਾ ਸਥਾਨ ਸ਼ੁਭਦੀਪ ਸਿੰਘ ਨੇ ਹਾਸਿਲ ਕੀਤਾ | ਇਸ ਤੋਂ ਇਲਾਵਾ ਜ਼ਿੰਦਗੀ ਜਿੰਦਾਬਾਦ ਦੇ ਜ਼ਿਲ੍ਹਾ ਪ੍ਰਬੰਧਕ ਨਰਵੀਰ ਸਿੰਘ ਗਿੱਲ ਨੇ ਸੰਬੰਧਿਤ ਮੁਹਿੰਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਸਮਾਗਮ 'ਚ ਰਾਜਵੀਰ ਸਿੰਘ ਸਰਾਂ ਐੱਸ.ਐੱਚ.ਓ. ਸਦਰ ਸ੍ਰੀ ਮੁਕਤਸਰ ਸਾਹਿਬ ਤੇ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟੀਮ ਨੇ ਵੀ ਭਾਗ ਲਿਆ ਤੇ ਹਰਮੰਦਰ ਸਿੰਘ ਏ.ਐੱਸ.ਆਈ. ਨੇ ਨਸ਼ਿਆਂ ਵਿਰੁੱਧ ਸਿਖਿਆਰਥੀਆਂ ਨੂੰ ਜਾਗਰੂਕ ਕੀਤਾ | ਸਮਾਗਮ 'ਚ ਵਿਜੇ ਸਖੀਜਾ ਨੇ ਬਤੌਰ ਐੱਨ.ਜੀ.ਓ. ਦੇ ਪ੍ਰਤੀਨਿਧ ਵਜੋਂ ਸ਼ਿਰਕਤ ਕੀਤੀ | ਪਿ੍ੰਸੀਪਲ ਡਾਇਟ ਸੰਜੀਵ ਕੁਮਾਰ ਵਲੋਂ ਪ੍ਰੋਗਰਾਮ 'ਚ ਸ਼ਾਮਿਲ ਹੋਏ ਸਾਰੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਆਖਿਆ ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਰਕਰਾਂ ਨਾਲ ਮੀਟਿੰਗਾਂ ਅਗਲੀ ਖ਼ਬਰ ਆਈ. ਜੀ. ਫ਼ਰੀਦਕੋਟ ਰੇਂਜ ਤੇ ਐਸ. ਐਸ. ਪੀ. ਵਲੋਂ ਸਪੈਸ਼ਲ ਨਾਕਾਬੰਦੀ ਦਾ ਜਾਇਜ਼ਾ
Ad Position 24