25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗਿੱਦੜਬਾਹਾ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਰਕਰਾਂ ਨਾਲ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 13-03-2026
ਗਿੱਦੜਬਾਹਾ, 12 ਮਾਰਚ (ਸ਼ਿਵਰਾਜ ਸਿੰਘ ਬਰਾੜ)-ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਗਿੱਦੜਬਾਹਾ 'ਚ ਅਨੇਕਾਂ ਹੀ ਕਾਂਗਰਸੀ ਵਰਕਰਾਂ ਨਾਲ ਘਰ-ਘਰ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਤਤਕਾਲੀਨ ਵਿਧਾਨ ਸਭਾ ਚੋਣਾਂ ਵਿਚ ਰਾਜਾ ਵੜਿੰਗ ਦੀ ਧਰਮਪਤਨੀ ਅੰਮਿ੍ਤਾ ਵੜਿੰਗ ਇਸ ਹਲਕੇ ਤੋਂ ਚੋਣ ਹਾਰ ਚਏ ਸਨ | ਰਾਜਾ ਵੜਿੰਗ ਲਗਾਤਾਰ ਹਲਕਾ ਗਿੱਦੜਬਾਹਾ ਨਾਲ ਅਜੇ ਵੀ ਜੁੜੇ ਹੋਏ ਹਨ ਤੇ ਉਨ੍ਹਾਂ ਸਮੇਂ-ਸਮੇਂ 'ਤੇ ਗਿੱਦੜਬਾਹਾ ਵਿਖੇ ਆਪਣੇ ਵਰਕਰਾਂ ਨਾਲ ਰਾਬਤਾ ਬਣਾਈ ਰੱਖਿਆ ਹੋਇਆ ਹੈ | ਰਾਜਾ ਵੜਿੰਗ ਵਲੋਂ ਆਪਣੇ ਸੀਨੀਅਰ ਵਰਕਰਾਂ ਨਾਲ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਕੱਪੜਾ ਵਪਾਰੀ ਯੂਨੀਅਨ ਦੇ ਪ੍ਰਧਾਨ ਭਗਵਾਨ ਦਾਸ ਦੀ ਦੁਕਾਨ 'ਤੇ ਆਪਣੇ ਵਰਕਰਾਂ ਨਾਲ ਪਹੁੰਚੇ ਰਾਜਾ ਵੜਿੰਗ ਨੇ ਪਰਿਵਾਰ ਦਾ ਹਾਲਚਾਲ ਪੁੱਛਿਆ | ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਅਸੀਂ ਪੰਜਾਬ ਨੂੰ ਖ਼ੁਸ਼ਹਾਲ ਦੇਖਣਾ ਚਾਹੁੰਦੇ ਹਾਂ ਤਾਂ ਪੰਜਾਬ 'ਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਲਿਆਉਣੀ ਪਵੇਗੀ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਕੁਮਾਰ ਬਿੰਟਾ ਅਰੋੜਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਹੰਟੀ, ਕੌਂਸਲਰ ਬਿੱਟੂ ਡੇਅਰੀਵਾਲਾ, ਲੱਕੀ ਕੌਂਸਲਰ ਤੋਂ ਇਲਾਵਾ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ 15 ਨੂੰ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਨ ਮੁਕਾਬਲੇ ਕਰਵਾਏ
Ad Position 24