25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਖ਼ੂਨਦਾਨ ਕੈਂਪ 15 ਨੂੰ

Ad Position 21
No active advertisement
ਅਜੀਤ ਡੈਸਕ 13-03-2026
ਗਿੱਦੜਬਾਹਾ, 12 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੀ ਸਮਾਜ ਸੇਵੀ ਸੰਸਥਾ ਜੈ ਮਾਤਾ ਵੈਸ਼ਨੂੰ ਦੇਵੀ ਸੇਵਾ ਸੰਮਤੀ ਦੀ ਮੀਟਿੰਗ ਪ੍ਰਧਾਨ ਪੁਨੀਤ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪੁਨੀਤ ਕਟਾਰੀਆ ਤੇ ਡਾ. ਅਨੀਲ ਗਰਗ ਨੇ ਦੱਸਿਆ ਕਿ ਪਹਿਲੇ ਕੈਂਪ ਦੀ ਸਫ਼ਲਤਾ ਤੋਂ ਬਾਅਦ ਇਹ ਦੂਜਾ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਨਵਤਾ ਦੇ ਭਲੇ ਲਈ ਸੰਸਥਾ ਵਲੋਂ 15 ਮਾਰਚ ਨੂੰ ਗਿੱਦੜਬਾਹਾ ਵਿਖੇ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ ਪ੍ਰਾਚੀਨ ਸ੍ਰੀ ਦੁਰਗਾ ਮੰਦਰ ਨੇੜੇ ਬੱਸ ਸਟੈਂਡ ਗਿੱਦੜਬਾਹਾ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ਦੌਰਾਨ ਖ਼ੂਨ ਇਕੱਤਰ ਕਰਨ ਲਈ ਗੁਰੂ ਨਾਨਕ ਚੈਰੀਟੇਬਲ ਬਲੱਡ ਬੈਂਕ ਬਠਿੰਡਾ ਦੇ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ 'ਤੇ ਪਹੁੰਚ ਰਹੀ ਹੈ | ਹਰੇਕ ਖ਼ੂਨਦਾਨੀ ਨੂੰ ਸੰਸਥਾ ਵਲੋਂ ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਪੁਨੀਤ ਕਟਾਰੀਆ, ਡਾ. ਅਨੀਲ ਗਰਗ, ਮੋਹਿਤ ਗਿਲਹੋਤਰਾ, ਗਗਨ ਗਰਗ, ਗੌਰਵ ਵਰਮਾ ਸੋਨੀ, ਰਾਣਾ ਐਬੂਲੈਂਸ ਅਤੇ ਸੋਨੂੰ ਯਾਦਵ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਤੇ ਦਰਜਾ ਚਾਰ ਮੁਲਾਜ਼ਮਾਂ ਨੇ ਏ. ਡੀ. ਸੀ. ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਗਿੱਦੜਬਾਹਾ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਰਕਰਾਂ ਨਾਲ ਮੀਟਿੰਗਾਂ
Ad Position 24