ਦੋਦਾ, 12 ਮਾਰਚ (ਰਵੀਪਾਲ)-ਵਿਧਾਨ ਸਭਾ ਦੀਆਂ ਚੋਣਾਂ ਭਾਵੇਂ ਅਗਲੇ ਸਾਲ ਹੋਣ ਜਾ ਰਹੀਆਂ ਹਨ, ਪਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਹਲਕਾ ਗਿੱਦੜਬਾਹਾ 'ਚ ਸਿਲਸਿਲਾ ਰੋਜ਼ਾਨਾ ਜਾਰੀ ਹੈ | ਅੱਜ ਵੀ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਵਿਕਾਸ ਕਾਰਜਾਂ ਤੇ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਪਿੰਡ ਵਾੜਾ ਕਿਸ਼ਨਪੁਰਾ ਤੋਂ ਟਕਸਾਲੀ ਕਾਂਗਰਸ ਦੇ ਆਗੂ ਆਪਣੇ ਸਾਥੀਆਂ ਸਮੇਤ ਸਰਪੰਚ ਜਸਵੀਰ ਸਿੰਘ ਦੇ ਯਤਨਾਂ ਨਾਲ ਸੰਦੀਪ ਸਿੰਘ ਸੰਨੀ ਢਿੱਲੋਂ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ 'ਚ ਬਿਨ੍ਹਾਂ ਸ਼ਰਤ ਸ਼ਾਮਿਲ ਹੋ ਗਏ | ਪਿੰਡ ਵਾੜਾ ਕਿਸ਼ਨਪੁਰਾ ਵਿਖੇ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਟਕਸਾਲੀ ਕਾਂਗਰਸੀ ਜਸਕਰਨ ਸਿੰਘ ਸਾਬਕਾ ਪੰਚ ਸਮੇਤ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ 'ਆਪ' ਵਿਚ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਜੀ ਆਇਆ ਆਖਦੇ ਹੋਏ ਪਾਰਟੀ ਚਿੰਨ੍ਹ ਦੇ ਕੇ ਸਨਮਾ ਨਿਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਬਲਜੀਤ ਸਿੰਘ, ਹਰਦੀਪ ਸਿੰਘ ਮੈਂਬਰ, ਭੋਲਾ ਸਿੰਘ ਪ੍ਰੇਮੀ, ਸੇਵਕ ਸਿੰਘ ਮੈਂਬਰ, ਸੁਖਦੇਵ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ, ਨਿਰਮਲ ਸਿੰਘ, ਪਰਨਾਮ ਸਿੰਘ ਆਦਿ ਹਾਜ਼ਰ ਸਨ |