25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਵਧ ਰਹੇ ਤਾਪਮਾਨ ਤੋਂ ਕਣਕ ਨੂੰ ਬਚਾਉਣ ਲਈ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 13-03-2026
ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਸੰਗੂਧੌਣ ਵਿਖੇ ਕਣਕ ਦੀ ਫ਼ਸਲ ਵਿਚ ਗਰਮੀ ਦੇ ਤਣਾਅ ਦੇ ਪ੍ਰਬੰਧਨ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਪਿੰਡ ਤੇ ਆਸਪਾਸ ਦੇ ਇਲਾਕਿਆਂ ਤੋਂ ਲਗਭਗ 75 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੌਸਮੀ ਤਬਦੀਲੀ ਦੇ ਕਾਰਨਾਂ ਤੇ ਖੇਤੀਬਾੜੀ 'ਤੇ ਇਸ ਦੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਖ਼ਾਸ ਕਰਕੇ ਝੋਨੇ ਤੇ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ 'ਤੇ ਪੈਣ ਵਾਲੇ ਬੁਰੇ ਅਸਰ ਸੰਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸੰਬੰਧੀ ਮਸ਼ੀਨਾਂ ਦੀ ਵਰਤੋਂ ਦੇ ਫ਼ਾਇਦੇ ਦੱਸਦਿਆਂ ਇਨ੍ਹਾਂ ਤਕਨੀਕਾਂ ਨੂੰ ਅਪਣਾ ਕੇ ਵਾਤਾਵਰਨ ਦੀ ਸੁਰੱਖਿਆ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਵਧਦੇ ਤਾਪਮਾਨ ਦਾ ਕਣਕ ਦੀ ਫ਼ਸਲ 'ਤੇ ਪੈਣ ਵਾਲੇ ਪ੍ਰਭਾਵਾਂ ਤੇ ਇਸ ਤੋਂ ਬਚਾਅ ਲਈ ਵੱਖ-ਵੱਖ ਪ੍ਰਬੰਧਕੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਾਂਗਰਸ ਪਾਰਟੀ ਛੱਡ ਕੇ ਕਈ ਪਰਿਵਾਰ 'ਆਪ 'ਚ ਸ਼ਾਮਿਲ
Ad Position 24