ਪੰਜਗਰਾਈਾ ਕਲਾਂ, 12 ਮਾਰਚ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਪੱਧਰੀ 14 ਮਾਰਚ ਨੂੰ ਕਿਲੀ ਚਾਹਲਾਂ (ਮੋਗਾ) ਵਿਖੇ ਬਦਲਾਅ ਰੈਲੀ ਕੀਤੀ ਜਾ ਰਹੀ ਹੈ | ਜਿਸ ਵਿਚ ਕੇਂਦਰ ਸਰਕਾਰ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚ ਰਹੇ ਹਨ | ਇਸ ਰੈਲੀ ਨੂੰ ਕਾਮਯਾਬ ਕਰਨ ਲਈ ਵਿਧਾਨ ਸਭਾ ਹਲਕਾ ਜੈਤੋ ਇੰਚਾਰਜ ਜਗਮੀਤ ਸਿੰਘ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ ਅੱਜ ਪਿੰਡ ਪੰਜਗਰਾਈਾ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਪੰਜਾਬ ਜਸਪਾਲ ਸਿੰਘ ਪੰਜਗਰਾਈਾ ਦੇ ਗ੍ਰਹਿ ਵਿਖੇ ਆਏ | ਉਨ੍ਹਾਂ ਜਸਪਾਲ ਸਿੰਘ ਪੰਜਗਰਾਈਾ ਤੇ ਹੋਰ ਸਾਥੀਆਂ ਨਾਲ ਭਾਰਤੀ ਜਨਤਾ ਪਾਰਟੀ ਦੀ ਹੋਣ ਵਾਲੀ ਬਦਲਾਅ ਰੈਲੀ ਨੂੰ ਕਾਮਯਾਬ ਕਰਨ ਲਈ ਵਿਚਾਰ ਵਟਾਂਦਰਾ ਕੀਤਾ | ਜਗਮੀਤ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਤੋਂ ਹਜ਼ਾਰਾਂ ਦਾ ਇਕੱਠ ਮੋਗਾ ਬਦਲਾਅ ਰੈਲੀ ਵਿਚ ਪਹੁੰਚੇਗਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਤੋਂ ਸਾਰੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਕਿ ਇਸ ਰੈਲੀ ਵਿਚ ਲੋਕ ਵੱਧ ਚੜ ਕੇ ਹਿੱਸਾ ਲੈਣ | ਇਸ ਮੌਕੇ ਨਸੀਬ ਸਿੰਘ ਅÏਲਖ, ਹਰਪ੍ਰੀਤ ਸਿੰਘ ਸਿੱਧੂ, ਵਕੀਲ ਸਿੰਘ, ਨਿਰਭੈ ਸਿੰਘ ਆਦਿ ਹਾਜ਼ਰ ਸਨ |