25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਵਿਧਾਇਕ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ 'ਚ ਸਵਾਲ ਚੁੱਕਿਆ

Ad Position 21
No active advertisement
ਅਜੀਤ ਡੈਸਕ 13-03-2026
ਸਾਦਿਕ, 12 ਮਾਰਚ (ਗੁਰਭੇਜ ਸਿੰਘ ਚੌਹਾਨ)-ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਸਵਾਲ ਉਠਾਇਆ | ਉਨ੍ਹਾਂ ਇਹ ਸਵਾਲ ਜੰਗਲਾਂ ਦੀ ਸੰਭਾਲ, ਵਣੀਕਰਨ ਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ | ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫ਼ਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਤੇ ਇਸ 'ਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ | ਇਸ ਦੇ ਨਾਲ ਹੀ ਉਨ੍ਹਾਂ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿਚ ਲਗਾਏ ਗਏ ਬੂਟਿਆਂ ਦੀ ਗਿਣਤੀ ਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ | ਉਨ੍ਹਾਂ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ 'ਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ | ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ | ਇਸ ਤੋਂ ਇਲਾਵਾ ਵਿਧਾਇਕ ਨੇ ਬੀੜ ਘੁਗਿਆਣਾ ਵਿਚ ਜੰਗਲੀ ਜੀਵਾਂ ਦੀ ਸੰਭਾਲ ਲਈ ਕਿਸੇ ਵਿਸ਼ੇਸ਼ ਯੋਜਨਾ ਤਹਿਤ ਜਾਰੀ ਕੀਤੇ ਗਏ ਫ਼ੰਡਾਂ ਬਾਰੇ ਵੀ ਜਾਣਕਾਰੀ ਮੰਗੀ ਹੈ | ਉਨ੍ਹਾਂ ਬੀੜ ਘੁਗਿਆਣਾ ਖੇਤਰ ਵਾਤਾਵਰਨ ਅਤੇ ਜੈਵਿਕ ਵਿਭਿੰਨਤਾ ਦੇ ਪੱਖੋਂ ਮਹੱਤਵਪੂਰਨ ਹੈ ਤੇ ਇਸ ਦੀ ਸੰਭਾਲ ਅਤੇ ਵਿਕਾਸ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਕਦਮਾਂ ਬਾਰੇ ਪੂਰੀ ਪਾਰਦਰਸ਼ਤਾ ਹੋਣੀ ਚਾਹੀਦੀ ਹੈ | ਉਹ ਹਲਕੇ ਦੇ ਕੁਦਰਤੀ ਸਰੋਤਾਂ ਦੀ ਰੱਖਿਆ ਤੇ ਵਿਕਾਸ ਲਈ ਸਦਾ ਹੀ ਆਵਾਜ਼ ਉਠਾਉਂਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਬਿਸਮਾਦ ਵੈੱਲਫੇਅਰ ਸੁਸਾਇਟੀ ਵਲੋਂ ਗੁਰੂ ਘਰ ਦੇ 23 ਗ੍ਰੰਥੀ ਸਿੰਘਾਂ ਦਾ ਸਨਮਾਨ ਅਗਲੀ ਖ਼ਬਰ ਜੈਤੋ ਤੋਂ ਵੱਡੀ ਗਿਣਤੀ 'ਚ ਲੋਕ ਭਾਜਪਾ ਦੀ ਮੋਗਾ ਰੈਲੀ 'ਚ ਸ਼ਮੂਲੀਅਤ ਕਰਨਗੇ- ਬਰਾੜ
Ad Position 24