ਸਾਦਿਕ, 12 ਮਾਰਚ (ਗੁਰਭੇਜ ਸਿੰਘ ਚੌਹਾਨ)-ਐਸ.ਬੀ.ਆਰ.ਐਸ. ਕਾਲਜ ਫਾਰ ਵੂਮੈਨ ਘੁੱਦੂਵਾਲਾ ਵਿਖੇ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜ਼ਿਲ੍ਹਾ ਟੀਕਾਕਰਨ ਅਫ਼ਸਰ ਫ਼ਰੀਦਕੋਟ ਡਾ. ਹੁਸਨ ਪਾਲ ਸਿੱਧੂ ਨੇ ਦੱਸਿਆ ਕਿ ਸਰਵਾਈਕਲ ਕੈਂਸਰ, ਜੋ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਭਾਰਤ 'ਚ ਅÏਰਤਾਂ 'ਚ ਹੋਣ ਵਾਲਾ ਦੂਜਾ ਸਭ ਤੋਂ ਵੱਡਾ ਕੈਂਸਰ ਮੰਨਿਆ ਜਾਂਦਾ ਹੈ | ਇਸ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨ ਬਹੁਤ ਹੀ ਕਾਰਗਰ ਤੇ ਸੁਰੱਖਿਅਤ ਹੈ | ਸੈਮੀਨਾਰ ਦੌਰਾਨ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ ਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਮੁਹੱਈਆ ਸਿਹਤ ਸੇਵਾਵਾਂ, ਸਹੂਲਤਾਂ ਤੇ ਭਲਾਈ ਸਕੀਮਾਂ ਸਬੰਧੀ ਮਾਸ ਮੀਡੀਆ ਬਰਾਂਚ ਵਲੋਂ ਤਿਆਰ ਕੀਤੀ ਜਾਗਰੂਕਤਾ ਸਮੱਗਰੀ ਤਕਸੀਮ ਅਤੇ ਪ੍ਰਦਰਸ਼ਿਤ ਕੀਤੀ ਗਈ | ਅੰਤ 'ਚ ਕਾਲਜ ਮੁਖੀ ਪ੍ਰੋਫੈਸਰ ਨਵਨੀਤ ਕੌਰ ਤੇ ਸਿਹਤ ਵਿਭਾਗ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ | ਮੰਚ ਸੰਚਾਲਨ ਪ੍ਰੋ. ਪਿਆਰੀ ਕੌਰ ਨੇ ਕੀਤਾ | ਇਸ ਮੌਕੇ ਸੀਨੀਅਰ ਸੁਪਰਵਾਈਜ਼ਰ ਦੀਪ ਸਿੰਘ, ਪ੍ਰੋ. ਕੰਵਲਜੀਤ ਕੌਰ, ਪ੍ਰੋ. ਹਰਜੀਤ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰੂਪਨੀਤ ਕੌਰ, ਪ੍ਰੋ. ਰਾਜਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਕਿਰਨਪ੍ਰੀਤ ਕੌਰ, ਪ੍ਰੋ. ਸਤਵੀਰ ਕੌਰ, ਪ੍ਰੋ. ਸਰਬਜੀਤ ਕੌਰ ਅਤੇ ਕੌਂਸ਼ਲ ਕੁਮਾਰ ਹਾਜ਼ਰ ਸਨ |