30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਡੀ.ਏ.ਵੀ. ਕਾਲਜ ਵਿਖੇ ਸਫ਼ਾਈ ਅਭਿਆਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 28-03-2026
ਮਲੋਟ, 27 ਮਾਰਚ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਸਫ਼ਾਈ ਤੇ ਸਿਹਤਮੰਦ ਵਾਤਾਵਰਨ ਨੂੰ ਪ੍ਰੋਤਸਾਹਿਤ ਕਰਨ ਲਈ ਸਫ਼ਾਈ ਅਭਿਆਨ ਕੈਂਪ ਲਗਾਇਆ ਗਿਆ | ਇਹ ਕੈਂਪ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ ਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਦੇ ਦਿਸ਼ਾ-ਨਿਰਦੇਸ਼ਾਂ 'ਚ ਸਫ਼ਲਤਾਪੂਰਵਕ ਸਮਾਪਤ ਹੋਇਆ | ਕੈਂਪ 'ਚ 100 ਦੇ ਕਰੀਬ ਐੱਨ.ਐੱਸ.ਐੱਸ. ਵਲੰਟੀਅਰਜ਼ ਤੇ ਕਾਲਜ ਦੇ ਸਟਾਫ਼ ਨੇ ਭਾਗ ਲਿਆ ਤੇ ਕਾਲਜ ਦੀ ਕੰਟੀਨ, ਘਾਹ ਦੇ ਲਾਨ ਤੇ ਕੈਂਪਸ ਦੇ ਆਸਪਾਸ ਦੇ ਇਲਾਕਿਆਂ 'ਚ ਸਫ਼ਾਈ ਮੁਹਿੰਮ ਚਲਾਈ | ਇਸ ਮੌਕੇ ਸੁਦੇਸ਼ ਕੁਮਾਰ ਗਰੋਵਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਫ਼ਾਈ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਮਹੱਤਵਪੂਰਨ ਹਿੱਸਾ ਹੈ ਤੇ ਸਾਨੂੰ ਇਸ ਨੂੰ ਆਪਣੀ ਆਦਤ ਬਣਾਉਣਾ ਚਾਹੀਦਾ ਹੈ | ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਨੇ ਵੀ ਵਲੰਟੀਅਰਜ਼ ਨੂੰ ਸਮਾਜ ਸੇਵਾ ਵਿਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ 24 ਨਾਕੇ ਲਗਾ ਕੇ ਕੀਤੀ ਚੈਕਿੰਗ ਅਗਲੀ ਖ਼ਬਰ ਇੱਛਾਪੂਰਨ ਸ੍ਰੀ ਰਾਮ ਮੰਦਰ ਰੂਪ ਨਗਰ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24