29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ 24 ਨਾਕੇ ਲਗਾ ਕੇ ਕੀਤੀ ਚੈਕਿੰਗ

Ad Position 21
No active advertisement
ਅਜੀਤ ਡੈਸਕ 28-03-2026
• ਸ਼ਰਾਰਤੀ ਅਨਸਰਾਂ ਖ਼ਿਲਾਫ਼ ਨਿਰੰਤਰ ਕਾਰਵਾਈ ਜਾਰੀ-ਐੱਸ. ਐੱਸ. ਪੀ.
ਸ੍ਰੀ ਮੁਕਤਸਰ ਸਾਹਿਬ, 27 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸਪੈਸ਼ਲ ਨਾਕਾਬੰਦੀ ਤੇ ਸਰਚ ਅਭਿਆਨ ਚਲਾਇਆ ਗਿਆ | ਇਸ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਵਲੋਂ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਸ਼ਰਾਰਤੀ ਅਨਸਰਾਂ, ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਨਸਰਾਂ 'ਤੇ ਸਖ਼ਤ ਨਜ਼ਰ ਰੱਖਣਾ ਸੀ | ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ | ਇਸ ਦੌਰਾਨ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ 'ਚ ਕੁੱਲ 24 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਗਹਿਰੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵਲੋਂ ਅਚਾਨਕ ਸਰਚ ਅਭਿਆਨ ਚਲਾਇਆ ਗਿਆ | ਕੁੱਲ 200 ਦੇ ਕਰੀਬ ਪੁਲਿਸ ਅਧਿਕਾਰੀ ਤੇ ਕਰਮਚਾਰੀ ਡਿਊਟੀ 'ਤੇ ਤਾਇਨਾਤ ਰਹੇ | ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਸੁਪਰਵਿਜ਼ਨ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਤੇ ਸੰਬੰਧਿਤ ਸਬ ਡਵੀਜ਼ਨਾਂ ਦੇ ਡੀ.ਐੱਸ.ਪੀਜ਼. ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਅਰਨ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ), ਨਵੀਨ ਪਾਲ ਸਿੰਘ ਡੀ.ਐੱਸ.ਪੀ. (ਮਲੋਟ) ਤੇ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਵਲੋਂ ਕੀਤੀ ਗਈ ਇਸ ਮੌਕੇ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਅੰਦਰ ਸਿਟੀ ਨੂੰ ਪੂਰਾ ਸੀਲ ਕਰਕੇ ਹਰ ਇਕ ਵਾਹਨ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਤੇ ਨਾਕਿਆਂ 'ਤੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ | ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਕਿਹਾ ਕਿ ਪੁਲਿਸ ਜ਼ਿਲ੍ਹੇ ਦੀ ਸ਼ਾਂਤੀ, ਸੁਰੱਖਿਆ ਤੇ ਕਾਨੂੰਨ-ਵਿਵਸਥਾ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ | ਇਹ ਵਿਸ਼ੇਸ਼ ਸਰਚ ਅਭਿਆਨ ਅਪਰਾਧਿਕ ਗਤੀਵਿਧੀਆਂ 'ਤੇ ਨਕੇਲ ਕੱਸਣ ਤੇ ਸ਼ਰਾਰਤੀ ਅਨਸਰਾਂ ਦੀ ਸਰਗਰਮੀ 'ਤੇ ਨਿਗਰਾਨੀ ਲਈ ਚਲਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਚਾਰ ਸਾਲਾਂ 'ਚ ਦੂਜੀਆਂ ਪਾਰਟੀਆਂ ਦੇ ਮੁਕਾਬਲੇ ਵੱਧ ਕੰਮ ਕੀਤੇ-ਵਿਧਾਇਕ ਕਾਕਾ ਬਰਾੜ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਸਫ਼ਾਈ ਅਭਿਆਨ ਕੈਂਪ ਲਗਾਇਆ
Ad Position 24