29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

'ਆਪ' ਸਰਕਾਰ ਨੇ ਚਾਰ ਸਾਲਾਂ 'ਚ ਦੂਜੀਆਂ ਪਾਰਟੀਆਂ ਦੇ ਮੁਕਾਬਲੇ ਵੱਧ ਕੰਮ ਕੀਤੇ-ਵਿਧਾਇਕ ਕਾਕਾ ਬਰਾੜ

Ad Position 21
No active advertisement
ਅਜੀਤ ਡੈਸਕ 28-03-2026
ਸ੍ਰੀ ਮੁਕਤਸਰ ਸਾਹਿਬ, 27 ਮਾਰਚ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਸ਼ਾਨਦਾਰ 'ਚਾਰ ਸਾਲ ਭਗਵੰਤ ਮਾਨ ਦੇ ਨਾਲ ਸੰਵਾਦ' ਤਹਿਤ ਚਹਿਲ ਪੈਲੇਸ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮਾਨ ਸਰਕਾਰ ਦੇ ਕੰਮਾਂ 'ਤੇ ਚਾਨਣਾ ਪਾਇਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ 'ਆਪ' ਸਰਕਾਰ ਨੇ ਚਾਰ ਸਾਲਾਂ ਵਿਚ ਉਹ ਕੰਮ ਕਰ ਦਿੱਤੇ, ਜੋ ਦੂਜੀਆਂ ਸਰਕਾਰਾਂ 70 ਸਾਲਾਂ ਵਿਚ ਨਹੀਂ ਕਰ ਸਕੀਆਂ | ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਸਿੰਘ ਬਰਾੜ, ਕੋਆਪ੍ਰੇਟਿਵ ਬੈਂਕ ਪੰਜਾਬ ਦੇ ਚੇਅਰਮੈਨ ਜਗਦੇਵ ਸਿੰਘ ਬਾਂਮ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ, ਸੀਨੀਅਰ ਆਗੂ ਦਰਸ਼ਨ ਕਪੂਰ, ਟਰੇਡਜ਼ ਕਮਿਸ਼ਨ ਦੇ ਚੇਅਰਮੈਨ ਕੁਲਵਿੰਦਰ ਸਿੰਘ ਕੰਡਾ, ਬਾਰ ਕੌਂਸਲ ਦੇ ਸੈਕਟਰੀ ਸੌਰਭ ਸ਼ਰਮਾ, ਮਲੋਟ ਸੰਗਠਨ ਇੰਚਾਰਜ ਪਰਮਜੀਤ ਸਿੰਘ, ਬਰੀਵਾਲਾ ਨਗਰ ਪੰਚਾਇਤ ਤੇ ਮੀਤ ਪ੍ਰਧਾਨ ਕੌਂਸਲਰ ਜਥੇਦਾਰ ਬਲਵਿੰਦਰ ਸਿੰਘ ਖ਼ਾਲਸਾ ਆਦਿ ਵੱਖ-ਵੱਖ ਬੁਲਾਰਿਆਂ ਨੇ ਸੂਬਾ ਸਰਕਾਰ ਦੇ ਚਾਰ ਸਾਲਾਂ ਦੇ ਕੰਮਾਂ ਦੇ ਚਰਚਾ ਕੀਤੀ | ਇਸ ਮੌਕੇ ਸ਼ਹਿਰ ਦੇ ਵੱਡੇ-ਵੱਡੇ ਪੋ੍ਰਜੈਕਟਾਂ ਨੂੰ ਪਾਸ ਕਰਵਾਉਣ ਲਈ ਪ੍ਰਾਪਰਟੀ ਡੀਲਰ ਯੂਨੀਅਨ ਦੇ ਆਗੂ ਅਸ਼ੋਕ ਚੁੱਘ ਦੀ ਅਗਵਾਈ ਹੇਠ ਵਿਧਾਇਕ ਕਾਕਾ ਬਰਾੜ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਦੀ ਭੂਮਿਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਚਿੱਤਰ ਸਿੰਘ ਧਾਲੀਵਾਲ ਵਲੋਂ ਨਿਭਾਈ ਗਈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਤ ਸਿੰਘ ਬਰਾੜ, ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਜਬਰਜੰਗ ਸਿੰਘ ਬਰਾੜ ਚੱਕ ਦੂਹੇਵਾਲਾ, ਬਾਵਾ ਯਾਦਵਿੰਦਰ ਸਿੰਘ ਲਾਲੀ, ਮਾਰਕਿਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਕੱਚਾ ਆੜ੍ਹਤੀਆ ਐਸੋਸੀਏਸ਼ਨ ਬਰੀਵਾਲਾ ਦੇ ਪ੍ਰਧਾਨ ਅਜੈ ਕੁਮਾਰ ਗਰਗ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਕੁਮਾਰ ਚਰਨਾ, ਨਗਰ ਪੰਚਾਇਤ ਬਰੀਵਾਲਾ ਦੇ ਪ੍ਰਧਾਨ ਕੇਵਲ ਕਿ੍ਸ਼ਨ ਗੋਇਲ, ਸਾਬਕਾ ਚੇਅਰਮੈਨ, ਹਰਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚਰਨਜੀਤ ਧਾਲੀਵਾਲ, ਸੁਖਜਿੰਦਰ ਸਿੰਘ ਬਬਲੂ ਬਰਾੜ, ਬਲਰਾਜ ਸਿੰਘ ਭੁੱਲਰ, ਹਰਦੀਪ ਸਿੰਘ ਸੱਕਾਂਵਾਲੀ, ਯੂਥ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਬਲਾਕ ਪ੍ਰਧਾਨ ਸੁਮਿਤ ਗਰਗ, ਰਿੰਕੂ ਬਾਂਸਲ, ਸੰਗਠਨ ਇੰਚਾਰਜ ਜਸਵੰਤ ਸੰਧੂ, ਅਮਨਦੀਪ ਸਿੰਘ ਖੋਖਰ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਸਰਪੰਚ ਸੁਖਚਰਨ ਸਿੰਘ ਨਿੱਕਾ ਉਦੇਕਰਨ, ਪ੍ਰੇਮਜੀਤ ਸਿੰਘ ਜੋਤੀ ਬਰਾੜ, ਜਸਵਿੰਦਰ ਸਿੰਘ ਰਾਜੂ ਸਰਾਏਨਾਗਾ, ਸੁਮਨ ਕੁਮਾਰ, ਸੁਖਾ ਸਿੰਘ ਬਰਾੜ, ਡਾ. ਹਰਫੂਲ ਸਿੰਘ, ਵਿੱਕੀ ਗੂੰਬਰ, ਸਰਪੰਚ ਜਸਕਰਨ ਸਿੰਘ ਵੱਟੂ, ਨਿਰਭੈ ਸਿੰਘ ਬੁੱਟਰ, ਅਰਸ਼ ਬਰਾੜ ਜੱਸੇਆਣਾ ਸਰਪੰਚ, ਜਗਜੀਤ ਸਿੰਘ ਜੱਗਾ ਸੋਹਣੇਵਾਲਾ, ਜੱਸਲ ਸਿੰਘ ਰਹੂੜਿਆਂਵਾਲੀ, ਗੁਰਵੰਤ ਸਿੰਘ ਕਾਕਾ ਗਿੱਲ, ਬਲਵਿੰਦਰ ਸਿੰਘ ਬਿੰਦਾ ਸਰਪੰਚ, ਸੋਨਾ ਸਰਪੰਚ, ਸਰਪੰਚ ਸੁਰਿੰਦਰ ਸਿੰਘ, ਗੁਰਲਾਲ ਸਿੰਘ ਸਰਪੰਚ ਭੁੱਲਰ, ਗੁਰਵੰਤ ਸਿੰਘ ਮਨੇਸ ਚੜੇਵਾਨ ਸਾਬਕਾ ਸਰਪੰਚ, ਗੁਰਸੇਵਕ ਸਿੰਘ ਕੋਟਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਨਵੇਂ ਸ਼ਾਖ਼ਾ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ 24 ਨਾਕੇ ਲਗਾ ਕੇ ਕੀਤੀ ਚੈਕਿੰਗ
Ad Position 24