ਸਮਾਧ ਭਾਈ, 27 ਮਾਰਚ (ਜਗਰੂਪ ਸਿੰਘ ਸਰੋਆ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ 12 ਵਿਦਿਆਰਥੀ ਮੈਰੀਟੋਰੀਅਸ ਤੇ ਐਮੀਨੈਂਸ ਸਕੂਲਾਂ ਲਈ ਚੁਣੇ ਗਏ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਾਡੇ 12 ਵਿਦਿਆਰਥੀਆਂ ਨੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਹੋਈ ਪ੍ਰੀਖਿਆ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ | ਇਸ ਸਮੇਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਸਕੂਲ ਤੇ ਕਮੇਟੀ ਵਲੋਂ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਮੈਡਮ ਕਿਰਨਜੀਤ ਕੌਰ, ਹਰਦੀਪ ਕੌਰ, ਬਲਜੀਤ ਕੌਰ, ਸੁਖਚਰਨਜੀਤ ਸਿੰਘ, ਸੁਖਪ੍ਰੀਤ ਕੌਰ, ਪਰਮਜੀਤ ਕੌਰ, ਵੀਰਪਾਲ ਕੌਰ, ਪਰਮਿੰਦਰ ਕੌਰ, ਕੁਲਦੀਪ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਖ਼ੁਸ਼ਬੂ ਬਾਂਸਲ ਆਦਿ ਹਾਜ਼ਰ ਸਨ |