ਮਲੋਟ, 27 ਮਾਰਚ (ਅਜਮੇਰ ਸਿੰਘ ਬਰਾੜ)-ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਇੰਸਪੈਕਟਰ ਮਾਰਕਫੈਡ ਮਨਵਿੰਦਰ ਸਿੰਘ ਤੇ ਤੇਜਿੰਦਰ ਸਿੰਘ ਦੇ ਮਾਤਾ ਵਿਦਿਆ ਕੌਰ ਧਰਮਪਤਨੀ ਸਵ. ਜਗਤਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ | ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਪਾਰਟੀਆਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਤੋਂ ਇਲਾਵਾ ਹੋਰ ਕਿਸਾਨ ਆਗੂਆਂ ਨੇ ਵੀ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |