16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਦੁਕਾਨ 'ਚੋਂ ਨਕਦੀ ਚੋਰੀ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਕੋਟਕਪੂਰਾ, 28 ਮਾਰਚ (ਮੋਹਰ ਸਿੰਘ ਗਿੱਲ)-ਮਹਿੰਦਰ ਸਿੰਘ ਪੁੱਤਰ ਪ੍ਰੇਮ ਦਾਸ ਵਾਸੀ ਸ਼ਹੀਦ ਭਗਤ ਸਿੰਘ ਰੋਡ ਕੋਟਕਪੂਰਾ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਕਿ ਉਸ ਦੀ ਗੁਰਦੁਆਰਾ ਬਾਜ਼ਾਰ ਵਿਚ ਕੱਪੜੇ ਦੀ ਦੁਕਾਨ ਹੈ | ਬੀਤੀ 25 ਮਾਰਚ ਨੂੰ ਵਕਤ ਕਰੀਬ 8 ਵਜੇ ਰਾਤ ਦੇ ਉਹ 18,000 ਰੁਪਏ ਗੱਲ੍ਹੇ ਵਿਚ ਰੱਖ ਕੇ ਦੁਕਾਨ ਬੰਦ ਕਰਕੇ ਆਪਣੇ ਘਰ ਚਲਾ ਗਿਆ | ਜਦ ਅਗਲੇ ਦਿਨ ਦੀ ਸਵੇਰ ਨੂੰ ਆ ਕੇ ਵੇਖਿਆ ਤਾਂ ਦੁਕਾਨ ਅੰਦਰ ਪਏ ਗੱਲ੍ਹੇ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਨਕਦੀ ਵੀ ਗਾਇਬ ਸੀ | ਜਿਸ ਨੂੰ 25-26 ਮਾਰਚ ਦੀ ਦਰਮਿਆਨੀ ਰਾਤ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ ਸੀ | ਉਪਰੰਤ ਬਿਆਨਕਰਤਾ ਨੇ ਆਪਣੇ ਤੌਰ 'ਤੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਬਲਵੰਤ ਸਿੰਘ ਵਾਸੀ ਚੋਪੜਿਆਂ ਵਾਲਾ ਬਾਗ ਕੋਟਕਪੂਰਾ ਨੇ ਇਹ ਨਕਦੀ ਚੋਰੀ ਕੀਤੀ ਸੀ | ਇਸ ਸਬੰਧ 'ਚ ਸ਼ਹਿਰੀ ਪੁਲਿਸ ਕੋਟਕਪੂਰਾ ਨੇ ਬਲਵੰਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਅਗਲੀ ਖ਼ਬਰ 03-28-26
Ad Position 24