ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 29-03-2026
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਹਰਮਹਿੰਦਰ ਪਾਲ)-ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ | ਇਹ ਹੁਕਮ 1 ਅਪ੍ਰੈਲ ਤੋਂ 31 ਮਈ 2026 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਹੁਕਮਾਂ ਅਨੁਸਾਰ ਕਣਕ ਦੇ ਨਾੜ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਵਿਚ ਧੂੰਏਾ ਨਾਲ ਬਹੁਤ ਪ੍ਰਦੂਸ਼ਣ ਫ਼ੈਲਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ | ਇਸ ਤੋਂ ਇਲਵਾ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਇਸ ਦੇ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਜਾਂ ਪਿੰਡ ਜਾਂ ਵੱਸੋਂ ਵਾਲੀ ਜਗ੍ਹਾ ਵਿਚ ਅੱਗ ਲੱਗਣ ਦਾ ਡਰ ਰਹਿੰਦਾ ਹੈ ਅਤੇ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ | ਸੜਕ ਦੁਆਲੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖ਼ਤਰਾ ਹੁੰਦਾ ਹੈ ਤੇ ਲੜਾਈ-ਝਗੜਾ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ |
Ad Position 22
No active advertisement
ਪਿਛਲੀ ਖ਼ਬਰ 31 ਦੀ ਰੈਲੀ ਨੂੰ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ- ਬਰਗਾੜੀ ਅਗਲੀ ਖ਼ਬਰ ਦੁਕਾਨ 'ਚੋਂ ਨਕਦੀ ਚੋਰੀ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ
Ad Position 24
No active advertisement