ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

31 ਦੀ ਰੈਲੀ ਨੂੰ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ- ਬਰਗਾੜੀ

Ad Position 21
No active advertisement
ਅਜੀਤ ਡੈਸਕ 29-03-2026
ਬਰਗਾੜੀ, 28 ਮਾਰਚ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸਾਬਕਾ ਮਾਰਕਫੈਡ ਡਾਇਰੈਕਟਰ ਪੰਜਾਬ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਜੈਤੋ ਵਿਖੇ 31 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਸਬੰਧੀ ਕਿਹਾ ਕਿ ਇਹ ਰੈਲੀ ਹਲਕਾ ਜੈਤੋ ਦੀ ਇਤਿਹਾਸਕ ਰੈਲੀ ਹੋਵੇਗੀ ਅਤੇ ਇਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਉਮੀਦ ਤੋਂ ਵੱਧ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਖਾਸ ਕਰਕੇ ਮੌਜੂਦਾ ਸਰਕਾਰ ਤੋਂ ਬਹੁਤ ਜ਼ਿਆਦਾ ਤੰਗ ਹਨ | ਪੰਜਾਬ ਦੇ ਲੋਕ ਦਿਲ ਤੋਂ ਚਾਹੁੰਦੇ ਹਨ ਕਿ ਪੰਜਾਬ ਨੂੰ ਸਿਰਫ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਬਚਾਅ ਸਕਦਾ ਹੈ | ਪੰਜਾਬ ਦੇ ਲੋਕਾਂ ਨੇ ਵੇਖ ਲਿਆ ਹੈ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਅਤੇ ਨਾ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਸਕਦੀਆਂ ਹਨ | ਇਸ ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਹਾਰੀ ਜੁੰਡਲੀ ਨੇ ਪੰਜਾਬ ਵਿਚ ਪੱਕੇ ਡੇਰੇ ਲਗਾਏ ਹੋਏ ਹਨ ਅਤੇ ਪੰਜਾਬ ਨੂੰ ਲੁੱਟਣ ਦਾ ਕੰਮ ਕਰ ਰਹੀ ਹੈ | ਇਸ ਸਰਕਾਰ ਵਿਚ ਹਰ ਬੁਰਾਈ ਵਿਚ ਵਾਧਾ ਹੋਇਆ ਹੈ | ਭਗਵੰਤ ਮਾਨ ਸੱਤਾ ਵਿਚ ਆਉਣ ਤੋਂ ਪਹਿਲਾਂ ਕਹਿੰਦਾ ਸੀ ਕਿ ਸਰਕਾਰ ਬਣਨ ਤੇ ਕਿਸੇ ਨੂੰ ਧਰਨਾ ਲਗਾਉਣ ਦੀ ਲੋੜ ਨਹੀਂ ਪਵੇਗੀ ਪ੍ਰੰਤੂ ਸਭ ਤੋਂ ਵੱਧ ਸਰਕਾਰ ਵਿਰੁੱਧ ਧਰਨੇ ਇਸ ਸਰਕਾਰ ਵਿਚ ਹੀ ਲੱਗੇ ਹਨ ਅਤੇ ਸਭ ਤੋਂ ਵੱਧ ਧਰਨਾਕਾਰੀਆਂ ਤੇ ਸਰਕਾਰੀ ਤਸ਼ੱਦਦ ਵੀ ਇਸ ਸਰਕਾਰ ਨੇ ਹੀ ਕੀਤਾ ਹੈ | ਇਸ ਸਰਕਾਰ ਨੇ ਆਪਣੇ ਹੱਕ ਮੰਗਣ ਵਾਲੇ ਕਿਸਾਨਾਂ, ਮਜਦੂਰਾਂ, ਮੁਲਾਜਮਾਂ, ਠੇਕਾ ਕਰਮਚਾਰੀਆਂ ਆਦਿ ਤੇ ਡਾਗਾਂ ਵਰ੍ਹਾਈਆਂ ਅਤੇ ਪੰਜਾਬ ਦੀਆਂ ਧੀਆਂ ਭੈਣਾਂ ਨੂੰ ਵੀ ਨਹੀਂ ਬਖਸ਼ਿਆ ਗਿਆ | ਹੁਣ ਪੰਜਾਬ ਦੇ ਲੋਕ ਵੀ ਇਸ ਝੂਠੀ ਪਾਰਟੀ ਦੀ ਸਰਕਾਰ ਨੂੰ ਨਕਾਰ ਕੇ ਪੰਜਾਬ ਦੇ ਵਿਕਾਸ ਲਈ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ | ਪੰਜਾਬ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਪੰਜਾਬ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਜੈਤੋ ਦੀ ਰੈਲੀ ਵੀ ਇੱਕਠ ਪੱਖੋਂ ਇਤਿਹਾਸਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ 'ਆਕਾਂਕਸ਼ਯੇਨ' ਕਰਵਾਇਆ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ
Ad Position 24
No active advertisement