16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜੈਤੋ ਵਿਖੇ ਰੈਲੀ 31 ਮਾਰਚ ਨੂੰ -ਕੋਟਸੁਖੀਆ, ਲਾਲੀ ਬਾਦਲ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ, ਭਿ੍ਸ਼ਟਾਚਾਰ, ਨਸ਼ਿਆਂ ਦੇ ਵੱਧ ਰਹੇ ਰੁਝਾਨ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਲਈ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਰੈਲੀਆਂ ਦੇ ਸਿਲਸਿਲੇ ਤਹਿਤ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਜੈਤੋ (ਰਾਖਵਾਂ) ਵਿਖੇ ਵਿਸ਼ਾਲ ਰੈਲੀ 31 ਮਾਰਚ 2026 ਨੂੰ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਤੇ ਮੈਂਬਰ ਜ਼ਿਲ਼੍ਹਾ ਪ੍ਰੀਸ਼ਦ ਭੁਪਿੰਦਰ ਸਿੰਘ ਲਾਲੀ ਬਾਦਲ ਨੇ ਦੱਸਿਆ ਕਿ ਰੈਲੀ ਦੀ ਸਫ਼ਲਤਾ ਲਈ ਹਲਕੇ 'ਚ ਅੰਦਰ ਤਿਆਰੀਆਂ ਜਾਰੀ ਹਨ ਅਤੇ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਕੋਟਸੁਖੀਆ ਤੇ ਲਾਲੀ ਬਾਦਲ ਨੇ ਅੱਗੇ ਕਿਹਾ ਕਿ ਜੈਤੋ ਰੈਲੀ ਵਿਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਹੋਵੇਗੀ, ਕਿਉਂਕਿ ਲੋਕ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਅੱਕ ਚੁੱਕੇ ਹਨ | ਇਸ ਸਰਕਾਰ ਨੇ ਬਿਨਾਂ ਮਿਹਣੇਬਾਜ਼ੀ ਤੋਂ ਇਲਾਵਾ ਕੁਝ ਨਹੀਂ ਕੀਤਾ | ਉਨ੍ਹਾਂ ਦਾਅਵਾ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਇਹ ਰੈਲੀਆਂ ਵਿਚ 2027 ਦੀਆਂ ਚੋਣਾਂ ਦਾ ਦਿ੍ਸ਼ ਸਾਫ਼ ਨਜ਼ਰ ਆ ਰਿਹਾ ਹੈ | ਇਸ ਮੌਕੇ ਰਾਜਾ ਸਿੰਘ, ਰਾਮਪਾਲ ਸਿੰਘ, ਪਿ੍ਥੀ ਸਿੰਘ, ਹਰਪਾਲ ਕੌਰ, ਬਲਜੀਤ ਸਿੰਘ ਸਰਪੰਚ, ਜਗਵਿੰਦਰ ਸਿੰਘ, ਗੁਰਜੰਟ ਸਿੰਘ, ਜਗਤਾਰ ਸਿੰਘ, ਰਾਜ ਸਿੰਘ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤਾ ਮੰਗ ਪੱਤਰ
Ad Position 24