16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ ਦੀ ਵਿਸ਼ੇਸ਼ ਚੈਕਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜ਼ਿਲ੍ਹੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਚੈਕਿੰਗ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕਿਆਂ ਤੋਂ ਇਲਾਵਾ ਰੇਲਵੇ ਸਟੇਸ਼ਨ 'ਤੇ ਪੈਸੰਜਰ ਬੈਗਾਂ ਦੀ ਸਕੈਨਿੰਗ, ਰਿਕਾਰਡ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ ਅਤੇ ਸਵਾਰੀਆਂ ਦੇ ਬੈਗਾਂ ਦੀ ਜਾਂਚ ਕੀਤੀ | ਜੀ.ਆਰ.ਪੀ. ਪੁਲਿਸ ਟੀਮ ਦੇ ਨਾਲ ਮਿਲ ਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਪੁਸ਼ਟੀ ਕੀਤੀ ਗਈ | ਕਈ ਵਿਅਕਤੀਆਂ ਦੇ ਰਿਕਾਰਡ ਪੀ.ਏ.ਆਈ.ਐੱਸ. ਐਪ ਰਾਹੀਂ ਤੁਰੰਤ ਵੈਰੀਫ਼ਾਈ ਕੀਤੇ ਗਏ, ਤਾਂ ਜੋ ਉਨ੍ਹਾਂ ਦੇ ਕਿਸੇ ਕਿ੍ਮੀਨਲ ਰਿਕਾਰਡ ਨੂੰ ਜਾਂਚਿਆ ਜਾ ਸਕੇ | ਪੁਲਿਸ ਵਲੋਂ ਸੁਰੱਖਿਆ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਰੇਲਵੇ ਸਟੇਸ਼ਨ ਦੇ ਨਜ਼ਦੀਕ ਲੰਮੇ ਸਮੇਂ ਤੋਂ ਲਾਵਾਰਸ ਅਵਸਥਾ ਵਿਚ ਖੜ੍ਹੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ 'ਵਾਹਨ ਐਪ' ਦੀ ਮਦਦ ਨਾਲ ਵਾਹਨਾਂ ਨੂੰ ਵੈਰੀਫ਼ਾਈ ਕੀਤਾ ਅਤੇ ਉਨ੍ਹਾਂ ਦੇ ਪੁਲਿਸ ਰਿਕਾਰਡ ਨੂੰ ਵੀ ਵੈਰੀਫ਼ਾਈ ਕੀਤਾ ਗਿਆ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਨ੍ਹਾਂ ਵਿਚੋਂ ਕੋਈ ਵਾਹਨ ਕਿਸੇ ਨਾਜਾਇਜ਼ ਗਤੀਵਿਧੀ ਜਾਂ ਪੈਂਡਿੰਗ ਕੇਸ ਵਿਚ ਲੋੜੀਂਦਾ ਤਾਂ ਨਹੀਂ ਹੈ | ਨਾਲ ਹੀ ਰੇਲ ਗੱਡੀ ਵਿਚ ਸਵਾਰ ਹੋਣ ਵਾਲੇ ਯਾਤਰੀਆਂ ਨੂੰ ਚੈੱਕ ਕੀਤਾ ਗਿਆ | ਇਹ ਸਰਚ ਆਪ੍ਰੇਸ਼ਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਲੰਬੀ ਤੇ ਮਲੋਟ ਵਿਖੇ ਚਲਾਇਆ ਗਿਆ | ਇਸ ਮੌਕੇ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਅਰੁਣ ਮੁੰਡਨ ਡੀ. ਐੱਸ. ਪੀ. (ਗਿੱਦੜਬਾਹਾ), ਹਰਬੰਸ ਸਿੰਘ ਡੀ. ਐੱਸ. ਪੀ. (ਲੰਬੀ) ਨਵੀਨਪਾਲ ਸਿੰਘ ਡੀ. ਐੱਸ. ਪੀ. (ਮਲੋਟ) ਵਲੋਂ ਅਲੱਗ-ਅਲੱਗ ਪੁਲਿਸ ਟੀਮਾਂ ਮੌਜੂਦ ਰਹੀਆਂ | ਜਿੱਥੇ ਵੀ ਪੁਲਿਸ ਨੂੰ ਕੋਈ ਵਾਹਨ ਜਾਂ ਵਿਅਕਤੀ ਸ਼ੱਕੀ ਲੱਗਾ, ਉਥੇ ਉਨ੍ਹਾਂ ਦੇ ਵਾਹਨ ਦੇ ਕਾਗ਼ਜ਼, ਡਰਾਇਵਿੰਗ ਲਾਇਸੈਂਸ, ਨੰਬਰ ਪਲੇਟ ਜਾਂ ਵਾਧੂ ਐਕਸੈਸਰੀਜ਼ ਜਾਂਚੀਆਂ ਗਈਆਂ | ਬਿਨਾਂ ਨੰਬਰ, ਡਿੰਮ ਲਾਈਟ, ਮੋਡੀਫਾਈਡ ਸਿਲੈਂਸਰ ਜਾਂ ਹੋਰ ਟ੍ਰੈਫ਼ਿਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕ ਕੇ ਉਨ੍ਹਾਂ 'ਤੇ ਕਾਰਵਾਈ ਕੀਤੀ ਗਈ | ਐੱਸ. ਐੱਸ. ਪੀ. ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਲਗਾਤਾਰੀ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਪੈਟਰੋਲ ਪੰਪਾਂ ਦੀਆਂ ਲੰਬੀਆਂ ਕਤਾਰਾਂ ਤੋਂ ਬਾਅਦ ਹੁਣ ਲੋਕ ਗੈਸ ਏਜੰਸੀਆਂ ਵੱਲ ਕਰਨ ਲੱਗੇ ਕੂਚ
Ad Position 24