ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਡੀ. ਏ. ਵੀ. ਕਾਲਜ ਵਿਖੇ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 29-03-2026
ਮਲੋਟ, 28 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਤਾਵਰਣ ਦੀ ਸੰਭਾਲ ਅਤੇ ਕੈਂਪਸ ਨੂੰ ਹਰਾ-ਭਰਿਆ ਕਰਨ ਲਈ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਮੁਹਿੰਮ ਵਿਚ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਕਾਲਜ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ | ਵਿਦਿਆਰਥੀਆਂ ਤੇ ਸਟਾਫ਼ ਵਲੋਂ ਨਿਰਧਾਰਿਤ ਸਥਾਨਾਂ 'ਤੇ ਬੂਟੇ ਲਗਾ ਕੇ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਬੂਟਿਆਂ ਦੀ ਸੰਭਾਲ ਤੇ ਵਾਤਾਵਰਣ ਸੁਰੱਖਿਆ ਦੀ ਮਹੱਤਤਾ ਬਾਰੇ ਦੱਸਿਆ ਗਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਗੋਂਦਾਰਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਦਿਨ-ਦਿਹਾੜੇ ਘਰ 'ਚੋਂ ਗੈਸ ਸਿਲੰਡਰ ਚੋਰੀ
Ad Position 24
No active advertisement