ਸਾਦਿਕ, 28 ਮਾਰਚ (ਆਰ. ਐਸ. ਧੁੰਨਾ)-ਸ੍ਰੀ ਬਾਲਾ ਜੀ ਸੇਵਾ ਮੰਡਲ ਸਾਦਿਕ ਅਤੇ ਮਾਤਾ ਸੁਖਜਿੰਦਰ ਕੌਰ ਢਿੱਲੋਂ ਮੈਮੋਰੀਅਲ ਸੇਵਾ ਸੁਸਾਇਟੀ ਸਾਦਿਕ ਵਲੋਂ ਹਨੂੰਮਾਨ ਜੈਯੰਤੀ ਮਹਾਂਉਤਸਵ ਦੀ ਖੁਸ਼ੀ ਵਿਚ ਛੇਵੀਂ ਜਮਾਤ ਲਈ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ ਪਾਸ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਾਦਿਕ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਜਗਤਾਰ ਸਿੰਘ ਮਾਨ ਬੀ.ਪੀ.ਓ. ਪ੍ਰਾਇਮਰੀ ਫਰੀਦਕੋਟ-1, ਲਖਵਿੰਦਰ ਸਿੰਘ ਲੱਖਾ ਓਪ ਚੇਅਰਮੈਨ ਬਲਾਕ ਸੰਮਤੀ ਫ਼ਰੀਦਕੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ | ਇਸ ਮੌਕੇ ਚੇਅਰਮੈਨ ਪਿ੍ਤਪਾਲ ਸਿੰਘ ਢਿੱਲੋਂ ਮਾਤਾ ਸੁਖਜਿੰਦਰ ਕੌਰ ਢਿੱਲੋਂ ਮੈਮੋਰੀਅਲ ਸੇਵਾ ਸੁਸਾਇਟੀ ਸਾਦਿਕ, ਗੁਰਮੀਤ ਸਿੰਘ ਜਨਰਲ ਸਕੱਤਰ, ਫੁਲਵਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ ਕਾਕਾ ਢਿੱਲੋਂ, ਸਰਪੰਚ ਦੀਸ਼ਾ ਸਿੰਘ ਸਾਦਿਕ, ਜਸਵਿੰਦਰ ਸਿੰਘ ਸੈਂਟਰ ਹੈੱਡ ਟੀਚਰ, ਚੇਅਰਮੈਨ ਬਲਜੀਤ ਸਿੰਘ ਸਕੂਲ ਮੈਨੇਜਮੈਂਟ ਕਮੇਟੀ, ਗੁਰਦਵਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਫ਼ਰੀਦਕੋਟ, ਓਮ ਪ੍ਰਕਾਸ਼ ਪੰਚ, ਪ੍ਰਗਟ ਸਿੰਘ, ਬੇਅੰਤ ਸਿੰਘ, ਹਰਵਿੰਦਰ ਸਿੰਘ ਬੇਦੀ ਆਦਿ ਹਾਜ਼ਰ ਸਨ |