ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਕਬ-ਬੁਲਬੁਲ ਉਤਸਵ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 29-03-2026
ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਕਬ-ਬੁਲਬੁਲ ਉਤਸਵ 2026 ਵਿਚ ਆਪਣੇ ਉਤਸ਼ਾਹ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਕੈਂਪ ਭਾਰਤ ਸਕਾਊਟਸ ਐਂਡ ਗਾਈਡਸ ਪੰਜਾਬ ਵਲੋਂ ਰਾਜ ਆਰਗੇਨਾਈਜ਼ਿੰਗ ਕਮਿਸ਼ਨਰ ਓਾਕਾਰ ਸਿੰਘ ਦੀ ਅਗਵਾਈ ਹੇਠ ਤਾਰਾ ਦੇਵੀ ਵਿਖੇ ਲਗਾਇਆ ਗਿਆ | ਇਸ ਪ੍ਰੋਗਰਾਮ ਵਿਚ 13 ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਵਲੋਂ 7 ਕਬ ਅਤੇ 11 ਬੁਲਬੁਲਾਂ ਨੇ ਲੇਡੀ ਕਬ ਮਾਸਟਰ ਕੁਲਵਿੰਦਰ ਕੌਰ ਬਰਾੜ ਅਤੇ ਫ਼ਲਾਕ ਲੀਡਰ ਜਸਬੀਰ ਕੌਰ ਦੀ ਰਹਿਨੁਮਾਈ ਹੇਠ ਹਿੱਸਾ ਲਿਆ | ਕੈਂਪ ਦੌਰਾਨ ਜੰਗਲ ਗੇਮਜ਼, ਪੋਸਟਰ ਬਣਾਉਣਾ, ਕਲੇ ਮਾਡਲਿੰਗ, ਪੇਪਰ ਕ੍ਰਾਫਟ, ਕਹਾਣੀ ਸੁਣਾਉਣਾ, ਪ੍ਰਦਰਸ਼ਨੀਆਂ, ਰੰਗੋਲੀ, ਲੋਕ ਗੀਤ ਅਤੇ ਲੋਕ ਨਾਚ ਵਰਗੀਆਂ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਤੋਂ ਇਲਾਵਾ ਫੈਂਸੀ ਡਰੈੱਸ, ਬੁਲਬੁਲ ਟਰੀ, ਟੋਟਮ ਪੋਲ, ਰੱਸਾਕਸੀ, ਸਪੂਨ ਰੇਸ, ਸੈਕ ਰੇਸ, ਬੈਕ ਰੇਸ ਅਤੇ ਤਿੰਨ-ਟੰਗੀ ਦੌੜ ਵਰਗੀਆਂ ਮੁਕਾਬਲੇਬਾਜ਼ੀਆਂ ਨੇ ਕੈਂਪ ਨੂੰ ਹੋਰ ਵੀ ਰੰਗੀਨ ਬਣਾਇਆ | ਵਿਦਿਆਰਥੀਆਂ ਨੇ ਸਭ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀਆਂ ਯੋਗਤਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਰਾਜ ਸਹਾਇਕ ਆਰਗੇਨਾਈਜ਼ਿੰਗ ਕਮਿਸ਼ਨਰ ਮਨਜੀਤ ਕੌਰ ਬਰਾੜ ਅਤੇ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ (ਸੰਗਰੂਰ) ਜਗਤਾਰ ਸਿੰਘ ਨੇ ਕੈਂਪ 'ਚ ਮਹੱਤਵਪੂਰਨ ਭੂਮਿਕਾ ਨਿਭਾਈ, ਜਦਕਿ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ (ਫ਼ਰੀਦਕੋਟ) ਤਪਿੰਦਰ ਸਿੰਘ ਬੇਦੀ ਵਲੋਂ ਭਾਗ ਲੈਣ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਪਿ੍ੰਸਿਪਲ/ ਡਾਇਰੈਕਟਰ ਡਾ. ਐਸ. ਐਸ. ਬਰਾੜ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਛੋਟੀ ਉਮਰ ਵਿਚ ਰਾਜ ਪੱਧਰ ਦੇ ਕੈਂਪ ਵਿਚ ਭਾਗ ਲੈਣਾ ਇਕ ਮਹੱਤਵਪੂਰਨ ਮੀਲ ਪੱਥਰ ਹੈ | ਉਨ੍ਹਾਂ ਵਿਦਿਆਰਥੀਆਂ ਦੀ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਅਤੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਨੂੰ ਵੀ ਸਲਾਹਿਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਨੁਭਵ ਵਿਦਿਆਰਥੀਆਂ ਨੂੰ ਹੋਰ ਉੱਚਾਈਆਂ ਹਾਸਿਲ ਕਰਨ ਲਈ ਪ੍ਰੇਰਿਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ 'ਚ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਗੋਂਦਾਰਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24
No active advertisement