ਗਿੱਦੜਬਾਹਾ, 28 ਮਾਰਚ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਚੱਲ ਰਿਹਾ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਸਫ਼ਲਤਾਪੂਰਵਕ ਸਮਾਪਤ ਹੋ ਗਿਆ ਹੈ | ਕੈਂਪ ਦਾ ਪ੍ਰਬੰਧ ਯੁਵਕ ਸੇਵਾਵਾਂ ਸਹਾਇਕ ਡਾਇਰੈਕਟਰ ਸ੍ਰੀ ਮੁਕਤਸਰ ਸਾਹਿਬ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਵਿਚ ਕੀਤਾ ਗਿਆ | ਇਸ ਮੌਕੇ ਕੈਂਪ ਦਾ ਉਦਘਾਟਨ ਮਨੀਸ਼ਾ ਗੁਪਤਾ ਨੇ ਕੀਤਾ | ਇਸ ਮੌਕੇ ਐੱਸ. ਐੱਮ. ਸੀ. ਚੇਅਰਮੈਨ ਬਲਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਪ੍ਰਸਿੱਧ ਸ਼ਖ਼ਸੀਅਤਾਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ | ਯੋਗਾ ਮਾਹਿਰ ਸ਼ਾਲੂ ਸ਼ਰਮਾ ਨੇ ਤੰਦਰੁਸਤ ਜੀਵਨ ਜਿਉਣ ਲਈ ਯੋਗਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਮਧੂ ਮਿੱਤਲ ਤੇ ਰੋਹਿਤ ਸ਼ਰਮਾ ਨੇ ਕੁਦਰਤੀ ਖੇਤੀ ਸੰਬੰਧੀ ਜਾਣਕਾਰੀ ਸਾਂਝੀ ਕੀਤੀ | ਮੀਨਾ ਅਰੋੜਾ ਨੇ ਘਰ ਵਿਚ ਕੁਦਰਤੀ ਖ਼ਾਦ ਤਿਆਰ ਕਰਨ ਦੀ ਵਿਧੀ ਸਮਝਾਈ | ਲੈਕ. ਕਰਮਲਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਚ ਸਿੱਖਿਆ ਤੇ ਨੈਤਿਕ ਕਦਰਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਮਾਹਿਰਾਂ ਨੇ ਸਮਾਜ ਵਿਚ ਫ਼ੈਲੇ ਭੈੜੇ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਪਿ੍ੰਸੀਪਲ ਮਨੀਸ਼ਾ ਗੁਪਤਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ | ਇਸ ਮੌਕੇ ਮਨਦੀਪ ਕੌਰ, ਸਰਪੰਚ ਜਗਸੀਰ ਸਿੰਘ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |