ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਹਰਮਹਿੰਦਰ ਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬੇਵਾਲਾ ਦੇ ਸੈਸ਼ਨ 2025-26 ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸੈਂਟਰ ਹੈੱਡ ਟੀਚਰ ਪਰਗਟ ਸਿੰਘ ਜੰਬਰ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਨਤੀਜੇ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਤੋਂ ਪਹਿਲਾਂ ਹੋਏ ਸਮਾਗਮ ਵਿਚ ਵਿਦਿਆਰਥੀਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਹਰ ਰੋਜ਼ ਸਕੂਲ ਆਉਣ ਲਈ ਪ੍ਰੇਰਿਤ ਕੀਤਾ ਗਿਆ | ਸਿੱਖਿਆ ਵਿਭਾਗ ਵਿਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ | ਪਹਿਲੇ ਦੋ ਮਹੀਨੇ ਮਿਸ਼ਨ ਸਮਰੱਥ ਤਹਿਤ ਤੀਜੀ, ਚੌਥੀ ਤੇ ਪੰਜਵੀਂ ਜਮਾਤ ਵਿਦਿਆਰਥਣਾਂ ਦੇ ਟੀਚੇ ਪੂਰੇ ਕੀਤੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਸਿਲੇਬਸ ਕਰਨ ਵਿਚ ਮੁਸ਼ਕਿਲ ਨਾ ਆਵੇ | ਇਸ ਮੌਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲ ਵਿਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ ਗਈ | ਇਨਾਮ ਵੰਡ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਜਸਵਿੰਦਰ ਸਿੰਘ, ਸੁਨੀਲ ਕੁਮਾਰ ਨਾਰੰਗ, ਸੁਖਜਿੰਦਰ ਸਿੰਘ, ਭੋਲਾ ਸਿੰਘ, ਜਸਵਿੰਦਰ ਕੌਰ, ਗੁਰਪ੍ਰੀਤ ਸਿੰਘ, ਸੁਖਪ੍ਰੀਤ ਕੌਰ, ਚਰਨਜੀਤ ਕੌਰ, ਐੱਸ.ਐੱਮ.ਸੀ. ਮੈਂਬਰ ਗੁਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਵਲੋਂ ਬਣਦਾ ਯੋਗਦਾਨ ਪਾਇਆ ਗਿਆ |