ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਬਹੁਮੰਤਵੀ ਸ਼ੈੱਡ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 29-03-2026
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸ. ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈਡ ਬੱਚਿਆਂ ਦੇ ਮਿਡ-ਡੇ-ਮੀਲ ਖਾਣੇ, ਅਧਿਆਪਕ-ਮਾਪੇ ਮਿਲਣੀ, ਸਵੇਰ ਦੀ ਸਭਾ ਅਤੇ ਸਕੂਲ ਵਿਚ ਕਰਵਾਏ ਜਾਣ ਵਾਲੇ ਛੋਟੇ ਸਮਗਾਮ ਲਈ ਕੰਮ ਆਵੇਗਾ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ | ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁੱਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ | ਇਸ ਮੌਕੇ ਸਮੂਹ ਸਟਾਫ਼ ਵਲੋਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰਿੰਪੀ ਛਾਬੜਾ, ਮਾਸਟਰ ਦਿਲਬਾਗ ਸਿੰਘ, ਮਾ. ਨਵਦੀਪ ਸਿੰਘ, ਮਾ. ਗੁਰਮੀਤ ਸਿੰਘ, ਜਗਦੀਪ ਸਿੰਘ ਸਰਪੰਚ, ਅਮਰਿੰਦਰ ਸਿੰਘ ਮੌੜ, ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਪਰਮਜੀਤ ਸਿੰਘ ਮੈਂਬਰ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬੇਵਾਲਾ ਵਿਖੇ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ
Ad Position 24
No active advertisement