ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਿਹਾ : ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਸਰਕਾਰ ਦਾ ਫ਼ਰਜ਼ ਵਿਧਾਇਕ ਕਾਕਾ ਬਰਾੜ ਵਲੋਂ ਦੋ ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਂਝੀਵਾਲ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਕਾਕਾ ਬਰਾੜ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਸਿਵਲ ਸਰਜਨ ਡਾ. ਸੁਨੀਲ ਬਾਂਸਲ, ਨਾਲ ਹੋਰ ਅਧਿਕਾਰੀ ਅਤੇ ਮੁਹੱਲਾ ਵਾਸੀ | (ਸੱਜੇ) ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕਾਕਾ ਬਰਾੜ, ਨਾਲ ਐੱਸ. ਐੱਮ. ਓ. ਅਤੇ ਮੁਹੱਲਾ ਵਾਸੀ | ਅਜੀਤ ਤਸਵੀਰਾਂ <br/> 29-03-2026
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ, ਜਿਸ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਵਲੋਂ ਕੀਤਾ ਗਿਆ | ਇਸ ਮੌਕੇ ਇਕ ਆਮ ਆਦਮੀ ਕਲੀਨਿਕ ਗੁਰਦੁਆਰਾ ਸਾਂਝੀਵਾਲ ਗਾਂਧੀ ਨਗਰ ਸ੍ਰੀ ਮੁਕਤਸਰ ਸਾਹਬਿ ਅਤੇ ਇਕ ਰੈਣ ਬਸੇਰਾ ਗੋਨਿਆਣਾ ਰੋਡ ਵਿਖੇ ਬਣਾਇਆ ਗਿਆ ਹੈ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਨ੍ਹਾਂ ਕਲੀਨਿਕਾਂ ਨੂੰ ਬਣਾਇਆ ਗਿਆ ਹੈ, ਜਿਸ ਵਿਚ ਤਜ਼ਰਬੇਕਾਰ ਡਾਕਟਰ ਤੇ ਸਟਾਫ਼ ਰਾਹੀਂ ਆਮ ਲੋਕਾਂ ਇਲਾਜ, ਦਵਾਈਆਂ, ਲੈਬ ਟੈੱਸਟ ਆਦਿ ਮੁਫ਼ਤ ਹੋਣਗੇ | ਇਸ ਸਮੇਂ ਡਾ. ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਇਹ ਆਦਮੀ ਕਲੀਨਿਕ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇਣ ਲਈ ਬਹੁਤ ਲਾਹੇਵੰਦ ਹੋਣਗੇ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਮਿਲਣ ਵਾਲੀਆਂ ਸਿਹਤ ਸਹੂਲਤਾਂ, ਦਵਾਈਆਂ, ਟੈੱਸਟ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ | ਇਸ ਮੌਕੇ ਸੁਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਚੌਧਰੀ ਦੌਲਤ ਰਾਮ ਸਿੰਘ ਥਿੰਦ ਰਿਟਾ. ਕਾਨੂੰਨਗੋ, ਮੁਖ਼ਤਿਆਰ ਸਿੰਘ ਬੇਦੀ, ਦਰਸ਼ਨ ਸਿੰਘ ਕਪੂਰ, ਸੁਰਿੰਦਰਪਾਲ ਸਿੰਘ ਥਿੰਦ, ਸੁਖਦੇਵ ਸਿੰਘ ਪ੍ਰੀਤ ਬੇਦੀ, ਬੀਰਬਲ ਸਿੰਘ ਅਤੇ ਸਿਹਤ ਵਿਭਾਗ ਤੋਂ ਡਾ. ਦੁਪਿੰਦਰ ਕੁਮਾਰ ਡੀ.ਐੱਮ.ਸੀ., ਡਾ. ਰਾਜੀਵ ਕੁਮਾਰ ਐੱਸ.ਐੱਮ.ਓ. ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਦੀਪਕ ਕੁਮਾਰ ਡੀ.ਪੀ.ਐੱਮ., ਲਾਲ ਚੰਦ ਮਾਸ ਮੀਡੀਆ, ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਗੁਰਚਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਪੀ.ਏ. ਟੂ ਸਿਵਲ ਸਰਜਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ (ਕੰਨਿਆ) ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24
No active advertisement