ਮੋਗਾ, 28 ਮਾਰਚ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਗੁਰਪ੍ਰੀਤ ਸਿੰਘ ਡੀ. ਐਸ. ਪੀ. ਸਬ ਡਿਵੀਜ਼ਨ ਮੋਗਾ ਅਤੇ ਡੀ.ਐੱਸ.ਪੀ. ਟਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਬਾਬਾ ਵਿਸ਼ਵਕਰਮਾ ਮਿਸਤਰੀ ਮਜ਼ਦੂਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ, ਪੰਜਾਬ ਪੁਲਿਸ ਦੀ ਭਰਤੀ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ | ਏ. ਐਸ. ਆਈ. ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕਰਦਿਆਂ ਟਰੈਫਿਕ ਚਿੰਨ੍ਹਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ, ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋਪਹੀਆਂ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਕਾਗਜਾਤ ਪੂਰੇ ਰੱਖਣ ਸਬੰਧੀ ਜਾਗਰੂਕ ਕੀਤਾ | ਇਸ ਇਸ ਮੌਕੇ ਯੂਨੀਅਨ ਪ੍ਰਧਾਨ ਸੰਤੋਖ ਸਿੰਘ ਆਦਿ ਹਾਜ਼ਰ ਸਨ |