ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਬਲਾਕ ਸੰਮਤੀ ਬਾਘਾ ਪੁਰਾਣਾ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 29-03-2026
ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਕਈ ਦਿਨਾਂ ਤੋਂ ਵਿਵਾਦਾਂ ਦੇ ਘੇਰੇ ਵਿਚ ਚੱਲ ਰਹੀ ਬਲਾਕ ਸੰਮਤੀ ਬਾਘਾ ਪੁਰਾਣਾ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਅੱਜ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ 'ਤੇ ਦੁਬਾਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ | ਦੱਸ ਦੇਈਏ ਕੇ ਬੀਤੀ 17 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋਈ ਉਕਤ ਚੋਣ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਦੋਸ਼ ਲਗਾਇਆ ਗਿਆ ਸੀ ਅਕਾਲੀ ਦਲ ਦੇ ਜੇਤੂ ਸੰਮਤੀ ਮੈਂਬਰਾਂ ਨੂੰ ਇਕ ਕਮਰੇ ਵਿਚ ਬੰਦ ਕਰਕੇ ਅਤੇ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਆਪਣਾ ਹੀ ਚੇਅਰਮੈਨ ਤੇ ਉਪ ਚੇਅਰਮੈਨ ਚੁਣ ਲਿਆ ਸੀ | ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਇਸ ਘਟਨਾ ਕਰਮ ਨੂੰ ਲੈ ਕੇ ਮਾਣਯੋਗ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ | ਜਿਸ 'ਤੇ ਮਾਣਯੋਗ ਹਾਈਕੋਰਟ ਨੇ ਉਸ ਚੋਣ ਨੂੰ ਰੱਦ ਕਰਕੇ 28 ਮਾਰਚ ਨੂੰ ਦੁਬਾਰਾ ਚੋਣ ਕਰਾਉਣ ਦਾ ਆਦੇਸ਼ ਦਿੱਤਾ ਸੀ | ਅੱਜ ਹੋਈ ਚੋਣ ਦੌਰਾਨ ਪੁਲਿਸ ਨੇ ਭਾਰੀ ਸੁਰੱਖਿਆ ਦੇ ਪ੍ਰਬੰਧ ਕੀਤੇ ਸਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਸੀ | ਚੋਣ ਸਮੇਂ ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ | ਇੱਥੋਂ ਤੱਕ ਕਿ ਪੱਤਰਕਾਰਾਂ ਨੂੰ ਵੀ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਸੀ | ਅੱਜ ਦੁਬਾਰਾ ਹੋਈ ਵੋਟਿੰਗ ਦੌਰਾਨ ਕੁੱਲ 26 ਵੋਟਾਂ ਵਿਚੋਂ ਆਮ ਆਦਮੀ ਪਾਰਟੀ ਦੀ ਚੇਅਰਪਰਸਨ ਸਰਬਜੀਤ ਕੌਰ ਨੱਥੂਵਾਲਾ ਗਰਬੀ 14 ਵੋਟਾਂ ਲੈ ਕੇ ਜੇਤੂ ਰਹੀ ਅਤੇ ਉਪ ਚੇਅਰਪਰਸਨ ਚਰਨਜੀਤ ਕੌਰ ਲੰਗੇਆਣਾ ਨਵਾਂ 15 ਵੋਟਾਂ ਲੈ ਕੇ ਜਿੱਤ ਹਾਸਲ ਕਰਨ ਵਿਚ ਸਫਲ ਰਹੇ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਚੋਣ ਵਿਚ 12 ਵੋਟਾਂ ਹੀ ਪਈਆਂ | ਜਿਉਂ ਹੀ ਚੋਣ ਪ੍ਰਕਿਰਿਆ ਖਤਮ ਹੋਈ ਤੇ ਜਿੱਤ ਦਾ ਐਲਾਨ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਿੱਤ ਦੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਅਤੇ ਉਨ੍ਹਾਂ ਨੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿਚ ਜੇਤੂ ਜਲੂਸ ਵੀ ਕੱਢਿਆ | ਦੱਸ ਦੇਈਏ ਕਿ ਮਾਣਯੋਗ ਹਾਈਕੋਰਟ ਨੇ ਇਸ ਚੋਣ ਲਈ ਆਪਣੇ ਅਬਜ਼ਰਵਰ ਵੀ ਨਿਯੁਕਤ ਕੀਤੇ ਸਨ ਤੇ ਇਹ ਵੋਟਿੰਗ ਦੋ ਜੱਜ ਸਹਿਬਾਨਾਂ ਦੀ ਨਜ਼ਰਸਾਨੀ ਦੌਰਾਨ ਪੂਰੀ ਵੀਡੀਓਗ੍ਰਾਫੀ ਤਹਿਤ ਹੋਈ | ਇਸ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਪਾਰਟੀ ਵਲੋਂ ਕੋਈ ਵੀ ਇਤਰਾਜ਼ ਨਹੀਂ ਜਿਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਾ ਮੰਦਰ ਹਰੀਕੇ ਕਲਾਂ ਵਿਖੇ ਕੀਤਾ ਕੰਜਕ ਪੂਜਨ ਅਗਲੀ ਖ਼ਬਰ ਭਗਵਾਂ ਯਾਤਰਾ ਅੱਜ ਗੀਤਾ ਭਵਨ ਤੋਂ ਦੁਪਹਿਰ 3 ਵਜੇ ਰਵਾਨਾ ਹੋਵੇਗੀ, ਜਿਸ 'ਚ ਸ਼ਿਵ ਸੈਨਾ ਹਿੰਦੁਸਤਾਨ ਸਮੇਤ ਕਈ ਸੰਗਠਨ ਹੋ...
Ad Position 24
No active advertisement