ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਹਰਮਹਿੰਦਰ ਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਵਿਖੇ ਸਾਲਾਨਾ ਇਮਤਿਹਾਨਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਮਾਪਿਆਂ ਦੀ ਹਾਜ਼ਰੀ 'ਚ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ | ਸਕੂਲ ਦੇ ਨਤੀਜਿਆਂ ਅਨੁਸਾਰ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਰਪੰਚ ਬਲਜਿੰਦਰ ਸਿੰਘ, ਗੁਰਮੀਤ ਸਿੰਘ ਪੀ.ਐੱਲ.ਵੀ., ਮੈਂਬਰ ਪੰਚਾਇਤ, ਸਮੂਹ ਸਕੂਲ ਸਟਾਫ਼ ਤੇ ਪਿੰਡ ਦੇ ਹੋਰ ਪਤਵੰਤਿਆਂ ਵਲੋਂ ਸਨਮਾਨ ਚਿੰਨ੍ਹ ਅਤੇ ਕਾਪੀਆਂ, ਪੈਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸੁਖਦੀਪ ਸਿੰਘ ਗਿੱਲ ਨੂੰ ਸਮੂਹ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਟੇਜ ਸੰਚਾਲਨ ਦੀ ਭੂਮਿਕਾ ਅਧਿਆਪਕ ਸੁਰਿੰਦਰਪਾਲ ਸ਼ਰਮਾ ਨੇ ਨਿਭਾਈ | ਸਕੂਲ ਅਧਿਆਪਕਾਂ ਦੀ ਚੰਗੀ ਕਾਰਗੁਜ਼ਾਰੀ ਲਈ ਪੀ.ਐੱਲ.ਵੀ. ਗੁਰਮੀਤ ਸਿੰਘ ਤੇ ਸੁਖਦੀਪ ਸਿੰਘ ਗਿੱਲ ਵਲੋਂ ਸਕੂਲ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕ ਸੁਖਮੰਦਰ ਸਿੰਘ, ਸੁਖਬੀਰ ਸਿੰਘ, ਰਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਦਰਸ਼ਨਾ ਰਾਣੀ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |