ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੇ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ ਪਾਸ ਕੀਤੀ

Ad Position 21
No active advertisement
ਅਜੀਤ ਡੈਸਕ 29-03-2026
ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੇ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਨਮੋਲਦੀਪ ਸਿੰਘ ਸਪੁੱਤਰ ਸਤਨਾਮ ਸਿੰਘ, ਰਮਨਦੀਪ ਕੌਰ ਪੁੱਤਰੀ ਜਗਦੀਪ ਸਿੰਘ, ਮਨਵੀਰ ਸਿੰਘ ਸਪੁੱਤਰ ਸਤਪਾਲ ਸਿੰਘ, ਅਰਮਾਨ ਸਿੰਘ ਸਪੁੱਤਰ ਸਾਹਿਬ ਸਿੰਘ, ਖੁਸ਼ਵੀਰ ਕੌਰ ਪੁੱਤਰੀ ਚਮਕੌਰ ਸਿੰਘ ਅਤੇ ਸਹਿਜਪ੍ਰੀਤ ਕੌਰ ਪੁੱਤਰੀ ਗੁਰਪਿਆਰ ਸਿੰਘ ਨੇ ਇਹ ਉਪਲਬਧੀ ਹਾਸਿਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ | ਇਸ ਖੁਸ਼ੀ ਦੇ ਮੌਕੇ ਸਕੂਲ ਸਟਾਫ਼, ਸਕੂਲ ਕਮੇਟੀ, ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਅਤੇ ਸਮੂਹ ਪੰਚਾਇਤ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਸੈਂਟਰ ਸਕੂਲ ਮੁਖੀ ਸੁਖਵਿੰਦਰ ਸਿੰਘ ਸਹੋਤਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਉਹ ਆਪਣੇ ਇਸ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ 'ਤੇ ਮਾਣ ਕਰਦੇ ਹਨ | ਮੁੱਖ ਅਧਿਆਪਕ ਮਨਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ ਅਤੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਸਕੂਲ ਦੇ ਵਿਦਿਆਰਥੀ ਅਜਿਹੇ ਕੀਰਤੀਮਾਨ ਸਥਾਪਤ ਕਰਦੇ ਰਹਿਣਗੇ | ਪੰਜਵੀਂ ਜਮਾਤ ਦੇ ਇੰਚਾਰਜ ਪਰਮਜੀਤ ਕੌਰ ਸਰਾਂ ਨੇ ਕਿਹਾ ਕਿ ਬੱਚਿਆਂ ਨੂੰ ਅਜਿਹੀ ਕਾਮਯਾਬੀ ਉਸ ਵੇਲੇ ਹੀ ਮਿਲਦੀ ਹੈ ਜਦੋਂ ਉਨ੍ਹਾਂ ਨੂੰ ਮੁੱਢ ਤੋਂ ਹੀ ਮਜ਼ਬੂਤ ਅਤੇ ਗੁਣਵੱਤਾ ਵਾਲੀ ਸਿੱਖਿਆ ਦਿੱਤੀ ਜਾਵੇ | ਅਜਿਹੀ ਸਫ਼ਲਤਾ ਪਿੱਛੇ ਸਕੂਲ ਦਾ ਸਮੁਚਾ ਵਾਤਾਵਰਨ, ਮਾਪਿਆਂ ਦਾ ਸਹਿਯੋਗ ਵੀ ਵੱਡਾ ਰੋਲ਼ ਨਿਭਾਉਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿਹਤ ਤੇ ਸਿੱਖਿਆ ਸੰਬੰਧੀ ਕੈਂਪ ਅੱਜ ਅਗਲੀ ਖ਼ਬਰ ਬਲਵੰਤ ਸਿੰਘ ਖ਼ਾਲਸਾ ਭਾਕਿਯੂ (ਕ੍ਰਾਂਤੀਕਾਰੀ) ਬਲਾਕ ਜੈਤੋ ਦੇ ਪ੍ਰਧਾਨ ਬਣੇ
Ad Position 24
No active advertisement