07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 03-04-2026
ਮਲੋਟ, 2 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਭਾਰੀ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਮੌਕੇ 'ਤੇ ਜਾਇਜ਼ਾ ਲਿਆ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਪਿੰਡ ਭੁਲੇਰੀਆਂ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ | ਕੈਬਨਿਟ ਮੰਤਰੀ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ | ਉਨ੍ਹਾਂ ਕਿਸਾਨ ਭਰਾਵਾਂ ਵਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸ ਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਇਸ ਸੰਬੰਧੀ ਰਿਪੋਰਟ ਅਗਲੇ ਦਿਨਾਂ 'ਚ ਪ੍ਰਾਪਤ ਹੋ ਜਾਵੇਗੀ | ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਰ ਇਕ ਪੀ੍ਹਤ ਪਰਿਵਾਰ ਦੀ ਸਹਾਇਤਾ ਕਰਨ ਲਈ ਸਰਕਾਰ ਵਚਨਬੱਧ ਹੈ | ਇਸ ਮੌਕੇ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਚੇਅਰਮੈਨ ਕੋਆਪ੍ਰੇਟਿਵ ਬੈਂਕ ਸਿਮਰਜੀਤ ਬਰਾੜ, ਪੀ.ਏ. ਅਰਸ਼ ਸਿੱਧੂ, ਪੀ.ਏ. ਛਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 4, 7 ਤੇ 11 ਨੂੰ ਅਗਲੀ ਖ਼ਬਰ ਨਰੇਗਾ ਮਜ਼ਦੂਰਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
Ad Position 24