07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 4, 7 ਤੇ 11 ਨੂੰ

Ad Position 21
No active advertisement
ਅਜੀਤ ਡੈਸਕ 03-04-2026
ਮਲੋਟ, 2 ਅਪ੍ਰੈਲ (ਪਾਟਿਲ)-ਖ਼ਾਲਸਾ ਸਥਾਪਨਾ ਦਿਵਸ ਨੂੰ ਸਮਰਪਿਤ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 4 ਅਪ੍ਰੈਲ ਨੂੰ ਗੁਰਦੁਆਰਾ ਭਾਈ ਜਗਤਾ ਮਲੋਟ, 7 ਅਪ੍ਰੈਲ ਨੂੰ ਪਿੰਡ ਅਬੁੱਲਖੁਰਾਣਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤੇ 11 ਅਪ੍ਰੈਲ ਨੂੰ ਪਿੰਡ ਬਹਾਵਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਕੈਂਪਾਂ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀਆਂ ਜਾਂਚ ਮੁਫ਼ਤ ਕੀਤੀ ਜਾਵੇਗੀ ਤੇ ਲੋੜਵੰਦਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਮਰੀਜ਼ਾਂ ਨੂੰ ਲੈਨਜ਼ ਵੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਏਕ ਜੋਤ ਅੱਖਾਂ ਦਾ ਹਸਪਤਾਲ ਸੂਰਜ ਰਾਮ ਮਾਰਕੀਟ ਮਲੋਟ ਵਿਖੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਬਿਲਕੁਲ ਮੁਫ਼ਤ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਜੈਤੋ ਦੇ ਨਵੇਂ ਸਰਕਲ ਪ੍ਰਧਾਨਾਂ ਦਾ ਸਨਮਾਨ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ
Ad Position 24