07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੂਦ ਸਭਾ ਲੁਧਿਆਣਾ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਡਾ. ਰਾਜੀਵ ਸੂਦ ਸਨਮਾਨਿਤ

Ad Position 21
No active advertisement
ਅਜੀਤ ਡੈਸਕ 03-04-2026
ਫ਼ਰੀਦਕੋਟ, 2 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੂਦ ਸਭਾ ਲੁਧਿਆਣਾ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਸੂਦ ਭਾਈਚਾਰੇ ਨਾਲ ਸਬੰਧਿਤ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ ਸਨਮਾਨਿਤ ਕੀਤਾ ਗਿਆ | ਚਾਰ ਦਹਾਕਿਆਂ ਤੋਂ ਵੱਧ ਦੇ ਆਪਣੇ ਵਿਸ਼ਿਸ਼ਟ ਸੇਵਾਕਾਲ ਦੌਰਾਨ ਉਨ੍ਹਾਂ ਨੇ ਯੂਰੋਲੋਜੀ ਖੇਤਰ ਵਿਚ ਅਗਵਾਈ ਭਰੀ ਭੂਮਿਕਾ ਨਿਭਾਈ | ਉਨ੍ਹਾਂ ਉਤਕਿ੍ਸ਼ਟ ਮੈਡੀਕਲ ਸੰਸਥਾਵਾਂ ਦੀ ਸਥਾਪਨਾ ਵਿਚ ਯੋਗਦਾਨ ਦਿੱਤਾ ਅਤੇ ਡੀਨ, ਫ਼ਾਊਾਡਰ ਡੀਨ ਅਤੇ ਵਰਤਮਾਨ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਵਾਈਸ ਚਾਂਸਲਰ ਵਜੋਂ ਸ਼ਾਨਦਾਰ ਨੇਤਿ੍ਤਵ ਪ੍ਰਦਾਨ ਕਰ ਰਹੇ ਹਨ | ਉਨ੍ਹਾਂ ਨੂੰ ਪ੍ਰਤੀਸ਼ਠਿਤ ਡਾ. ਬੀ. ਸੀ. ਰਾਏ ਨੈਸ਼ਨਲ ਐਵਾਰਡ (2017) ਸਮੇਤ ਕਈ ਰਾਸ਼ਟਰੀ ਸਨਮਾਨ ਪ੍ਰਾਪਤ ਹੋਣਾ ਸੂਦ ਭਾਈਚਾਰੇ ਲਈ ਮਾਣ ਅਤੇ ਪ੍ਰੇਰਣਾ ਦਾ ਵਿਸ਼ਾ ਹੈ | ਸੂਦ ਸਭਾ ਲੁਧਿਆਣਾ ਵੈਲਫੇਅਰ ਐਸੋਸੀਏਸ਼ਨ ਵਲੋਂ ਉਨ੍ਹਾਂ ਦੀਆਂ ਵਿਸ਼ੇਸ਼ ਉਪਲਬਧੀਆਂ 'ਤੇ ਗਹਿਰਾ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਦੀ ਲਗਾਤਾਰ ਸਫਲਤਾ, ਚੰਗੀ ਸਿਹਤ ਤੇ ਸਮਾਜ ਸੇਵਾ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਖਾਰਾ ਦੇ ਨਵੇਂ ਬਣੇ ਪ੍ਰਧਾਨ ਗੁਰਸ਼ਰਨ ਸਿੰਘ ਦਾ ਸਨਮਾਨ ਅਗਲੀ ਖ਼ਬਰ ਲਾਲ ਲਕੀਰ ਵਾਲੇ ਘਰਾਂ ਦੀ ਨਿਸ਼ਾਨਦੇਹੀ ਸਹੀ ਤਰੀਕੇ ਨਾਲ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
Ad Position 24