ਫ਼ਰੀਦਕੋਟ, 2 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਸਾਲਾਨਾ ਨਤੀਜੇ ਦਾ ਐਲਾਨ ਕਰਨ ਸਮੇਂ ਸਮਾਗਮ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਪਿ੍ਅੰਕਾ ਬਰਾੜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਤੇ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਅਧਿਆਪਕਾਂ ਦੀ ਨਿਸ਼ਠਾ ਤੇ ਮਾਪਿਆਂ ਦੇ ਸਹਿਯੋਗ ਦੀ ਭਰਪੂਰ ਪ੍ਰਸ਼ੰਸਾ ਵੀ ਕੀਤੀ | ਨਤੀਜਿਆਂ ਦੇ ਐਲਾਨ ਦੌਰਾਨ ਹਰ ਜਮਾਤ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਨਾਮ ਐਲਾਨ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਪਿ੍ੰਸੀਪਲ ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਤਮਗੇ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਖੁਸ਼ੀਆਂ ਦਾ ਪ੍ਰਗਟਾਵਾ ਕਰਦੇ ਹੋਏ ਅਧਿਆਪਕਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ | ਅੰਤ 'ਚ ਯਾਦਗਾਰੀ ਤਸਵੀਰਾਂ ਖਿੱਚੀਆਂ ਗਈਆਂ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੂਪਮਾ ਤੋਲਾ ਤੇ ਸ਼ਿਵਮ ਤੋਲਾ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ |