07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਨਵੇਂ ਚਾਰ ਕਿਰਤ ਕੋਡਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-04-2026
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਪਹਿਲਕਦਮੀ 'ਤੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸਥਿਤ ਸਥਾਨਕ ਡਾ. ਭੀਮ ਰਾਓ ਅੰਬੇਦਕਰ ਪਾਰਕ ਵਿਚ ਚਾਰ ਕਿਰਤ ਕੋਡਾਂ ਖ਼ਿਲਾਫ਼ ਮੁਲਾਜ਼ਮ ਜਥੇਬੰਦੀਆਂ ਨੇ ਇਕੱਤਰਤਾ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪਵਨ ਕੁਮਾਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਜਸਵਿੰਦਰ ਝਬੇਲਵਾਲੀ, ਨੌਜਵਾਨ ਭਾਰਤ ਸਭਾ ਦੇ ਮੰਗਾ ਅਜ਼ਾਦ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਜੋਗਿੰਦਰ ਸਿੰਘ ਮੱਲਣ, ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੇ ਰਮਨਜੀਤ ਕੌਰ, ਸੀਟੂ ਦੇ ਤਰਸੇਮ ਲਾਲ ਭੁੱਲਰ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਪ੍ਰੀਤ ਕੌਰ ਦੀਪ ਸਿੰਘ ਵਾਲਾ ਨੇ ਕਿਹਾ ਚਾਰ ਕਿਰਤ ਕੋਡ ਮਜ਼ਦੂਰ, ਮੁਲਾਜ਼ਮ ਤੇ ਹੋਰ ਵਰਗਾਂ ਦੇ ਸੰਘਰਸ਼ਾਂ ਨੂੰ ਦਬਾਉਣ ਲਈ ਲਿਆਂਦੇ ਗਏ ਹਨ | ਇਨ੍ਹਾਂ ਕੋਡਾਂ ਰਾਹੀਂ ਮਜ਼ਦੂਰ ਵਰਗ ਤੋਂ ਯੂਨੀਅਨ ਬਣਾਉਣ ਦਾ ਅਧਿਕਾਰ ਖੋਹ ਲਿਆ ਗਿਆ ਹੈ, ਕੰਮ ਦੇ ਘੰਟੇ ਵਧਾਉਣ ਦਾ ਰਾਹ ਪੱਧਰਾ ਕੀਤਾ ਗਿਆ ਹੈ, ਮਜ਼ਦੂਰ ਵਰਗ ਨੂੰ ਮਿਲਣ ਵਾਲੀ ਸੁਰੱਖਿਆ ਸਮਾਪਤ ਕਰ ਦਿੱਤੀ ਗਈ ਹੈ, ਲੇਬਰ ਇੰਸਪੈਕਟਰ ਦੀ ਆਸਾਮੀ ਖ਼ਤਮ ਕਰ ਦਿੱਤੀ ਗਈ ਹੈ, ਜਥੇਬੰਦੀਆਂ ਨੂੰ ਦਬਾਉਣ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਵਧਾ ਦਿੱਤੀਆਂ ਹਨ | ਇਨ੍ਹਾਂ ਕੋਡਾਂ ਦਾ ਪ੍ਰਭਾਵ ਸਿਰਫ਼ ਮਜ਼ਦੂਰਾਂ 'ਤੇ ਨਹੀਂ, ਸਗੋਂ ਸੰਘਰਸ਼ ਕਰ ਰਹੇ ਹਰੇਕ ਵਰਗ 'ਤੇ ਪੈਣਾ ਹੈ | ਆਗੂਆਂ ਨੇ ਕਿਹਾ ਕਿ ਦੇਸ਼ 'ਚ ਰਾਜ ਕਰ ਰਹੀਆਂ ਕਾਰਪੋਰੇਟ ਪੱਖੀ ਕੇਂਦਰ ਤੇ ਰਾਜ ਸਰਕਾਰਾਂ ਨੇ ਮਜ਼ਦੂਰ, ਮੁਲਾਜ਼ਮ ਸਮੇਤ ਸਭ ਵਰਗਾਂ ਦਾ ਜਿਉਣਾ ਦੁੱਭਰ ਕਰ ਰੱਖਿਆ ਹੈ | ਦੇਸ਼ ਦੀ ਸਮੁੱਚੀ ਧਨ/ਦੌਲਤ, ਜਲ, ਜੰਗਲ ਕਾਰਪੋਰੇਟ ਨੂੰ ਲੁਟਾਉਣ ਦੇ ਰਾਹ ਪਈਆਂ ਹੋਈਆਂ ਹਨ | ਆਗੂਆਂ ਨੇ ਸਰਕਾਰਾਂ ਦੇ ਜ਼ਬਰ ਦਾ ਸਾਹਮਣਾ ਲੋਕਾਂ ਨੂੰ ਇਕੱਠੇ ਹੋ ਕੇ ਕਰਨ ਦਾ ਸੱਦਾ ਦਿੰਦਿਆਂ ਲੋਕ ਮਾਰੂ ਕਿਰਤ ਕੋਡਾਂ ਖ਼ਿਲਾਫ਼ ਲਾਮਬੰਦੀ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਜਗਸੀਰ ਸਿੰਘ, ਬਲਦੇਵ ਸਿੰਘ ਲੰਬੀ, ਹਰਜਸ ਸਿੰਘ, ਛਿੰਦਾ ਸਿੰਘ, ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੇ ਰਾਜਵਿੰਦਰ ਕੌਰ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਰਵੀ ਕੁਮਾਰ, ਬਲਵੰਤ ਸਿੰਘ, ਸੁਰਿੰਦਰ ਕੁਮਾਰ, ਕੰਵਲਜੀਤ ਪਾਲ, ਰਾਕੇਸ਼ ਕੁਮਾਰ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਭਜਨ ਸਿੰਘ, ਅਮਰਜੀਤ ਪਾਲ, ਨੌਜਵਾਨ ਭਾਰਤ ਸਭਾ ਦੇ ਹਰਜਿੰਦਰ ਸਿੰਘ, ਵਿਜੇ ਗੋਇਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਰਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਰਿਸ਼ ਨਾਲ ਨੁਕਸਾਨੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਅਗਲੀ ਖ਼ਬਰ ਝੂਠੇ ਪ੍ਰਚਾਰ ਰਾਹੀਂ ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾਕਾਮ
Ad Position 24