07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਵੇ-ਗੁਰਦਰਸ਼ਨ ਸਿੰਘ

Ad Position 21
No active advertisement
ਅਜੀਤ ਡੈਸਕ 03-04-2026
ਰੁਪਾਣਾ, 2 ਅਪ੍ਰੈਲ (ਜਗਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਬੀਤੇ ਦਿਨੀਂ ਭਾਰੀ ਮੀਂਹ ਤੇ ਗੜੇ੍ਹਮਾਰੀ ਦੇ ਚੱਲਦਿਆਂ ਮਲੋਟ ਹਲਕੇ ਅਧੀਨ ਪੈਂਦੇ ਪਿੰਡਾਂ 'ਚ ਕਿਸਾਨਾਂ ਦੀ ਸਰ੍ਹੋਂ, ਹਰਾ ਚਾਰਾ ਤੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਕਿ ਗਿਰਦਾਵਰੀ ਕਰਵਾ ਕੇ ਵਾਅਦੇ ਅਨੁਸਾਰ ਜਲਦੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕਿਤੇ ਅਜਿਹਾ ਨਾ ਹੋਵੇ ਕਿ ਇਹ ਗਿਰਦਾਵਰੀ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਹੋ ਕੇ ਰਹਿ ਜਾਵੇ | ਇਸ ਮੌਕੇ ਬੋਹੜ ਸਿੰਘ ਬਰਾੜ, ਪ੍ਰਧਾਨ ਸੁਰਜੀਤ ਸਿੰਘ, ਸ਼ਵਿੰਦਰ ਸਿੰਘ ਧਾਲੀਵਾਲ, ਸੁਖਮੰਦਰ ਸਿੰਘ ਖੋਸਾ, ਬਸੰਤ ਸਿੰਘ, ਗੁਰਸੇਵਕ ਖੋਸਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ 'ਚ 9 ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾ ਤੇ ਸੈਸ਼ਨ ਜੱਜ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
Ad Position 24